ਤਰਨ ਤਾਰਨ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦਰਬਾਰ
ਸਾਹਿਬ ਸਰਾਂ ਤਰਨ ਤਾਰਨ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ 4 ਨਵੰਬਰ ਨੂੰ `ਮਾਝੇ ਦੇ ਜਰਨੈਲ` ਦੇ ਨਾਂ ਨਾਲ ਜਾਣੇ ਜਾਂਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਦੀਵਾਨ ਹਾਲ ਚੋਹਲਾ ਸਾਹਿਬ ਵਿਖੇ ਵਰਕਰਾਂ ਦੀ ਮੀਟਿੰਗ ਵਿਚ ਵਧ ਚੜ੍ਹ ਕੇ ਹਿਸਾ ਲੈਣ ਲਈ ਅਪੀਲ ਕੀਤੀ ਗਈ।ਇਸ ਇਕੱਠ ਵਿੱਚ ਆਏ ਹੋਏ ਅਕਾਲੀ ਵਰਕਰਾਂ ਨੇ ਬ੍ਰਹਮਪੁਰਾ ਪਰਿਵਾਰ ਨਾਲ ਚਟਾਨ ਵਾਂਗ ਖੜੇ ਰਹਿਣ ਦਾ ਭਰੋਸਾ ਦਿੱਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਵੇਈਂ ਪੂਈਂ, ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਮੈਂਬਰ ਦਲਬੀਰ ਸਿੰਘ ਜਹਾਂਗੀਰ, ਚੇਅਰਮੈਨ ਸਤਿੰਦਰ ਪਾਲ ਸਿੰਘ ਮੱੱਲਮੋਹਰੀ, ਚੇਅਰਮੈਨ ਗੁਰਸੇਵਕ ਸਿੰਘ ਸੇ਼ਖ, ਗਿਆਨ ਸਿੰਘ ਸ਼ਾਹਬਾਜ਼ਪੁਰ, ਬਖਸ਼ੀਸ਼ ਸਿੰਘ ਡਿਆਲ ਐਸ.ਸੀ ਪ੍ਰਧਾਨ, ਦਿਲਬਾਗ ਸਿੰਘ ਗੁਲਾਲੀਪੁਰ, ਬਾਬਾ ਲੱਖਾ ਸਿੰਘ ਨੌਰੰਗਾਬਾਦ, ਹਰਪਾਲ ਸਿੰਘ ਕਦਗਿੱਲ, ਓ.ਐਸ.ਡੀ ਦਮਨਜੀਤ ਸਿੰਘ, ਗੁਰਨਾਮ ਸਿੰਘ ਭੂਰੇਗਿੱਲ ਸੀਨੀਅਰ ਮੀਤ ਪ੍ਰਧਾਨ ਮਾਝਾ ਜੋਨ, ਮਾਸਟਰ ਹਰਿੰਦਰ ਸਿੰਘ ਮਾਨੋਚਾਹਲ, ਪਲਵਿੰਦਰ ਸਿੰਘ ਪਿੰਕਾ ਮਾਨੋਚਾਹਲ ਆਦਿ ਵੀ ਮੌਜੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media