ਅੰਮਿ੍ਤਸਰ, 27 ਅਕਤੂਬਰ (ਪੰਜਾਬ ਪੋਸਟ- ਸੱਗੂ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਮੁੱਖ ਮੰਤਰੀ ਦੇ ਓ.ਐਸ.ਡੀ ਸੰਦੀਪ ਸਿੰਘ ਬਾਵਾ ਸੰਧੂ ਨੇ ਰੇਲ ਹਾਦਸੇ ਦੇ ਪੀੜਿਤਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਉਹ ਸਰੀਫਪੁਰਾ, ਰਾਣੀ ਬਜਾਰ, ਤਹਿਸੀਲਪੁਰਾ, ਕਿ੍ਸ਼ਨਾ ਨਗਰ, ਜੌੜਾ ਫਾਟਕ, ਨਿਊ ਗੋਲਡਨ ਐਵੀਨਿਊ ਅਤੇ ਦਸ਼ਮੇਸ਼ ਐਵੀਨਿਊ ਵਿਖੇ ਰੇਲਵੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਅਤੇ ਜਖਮੀਆਂ ਦੇ ਪਰਿਵਾਰਾਂ ਦੇ ਘਰਾਂ `ਚ ਗਏ।ਪੀੜਤ ਪਰਿਵਾਰਾਂ ਨਾਲ ਦੁੱਖ ਸਾਝਾਂ ਕਰਦਿਆਂ ਉਨਾਂ ਕਿਹਾ ਕਿ ਮੁੱਖ ਮੰਤਰੀ ਖੁੱਦ ਇਸ ਹਾਦਸੇ ਦੇ ਪੀੜਿਤਾਂ ਦੀ ਹਰ ਸੰਭਵ ਸਹਾਇਤਾ ਲਈ ਨਿਗਰਾਨੀ ਕਰ ਰਹੇ ਹਨ।ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਵਡੇਰੀ ਉਮਰ ਦੇ ਲੋਕਾਂ ਦੀ ਪੈਨਸ਼ਨ ਲਗਾਈ ਜਾਵੇਗੀ।ਸੰਧੂ ਨੇ ਪਰਿਵਾਰਾਂ ਦੇ ਮੈਂਬਰਾਂ ਨੂੰ ਕਿਹਾ ਕਿ ਸੀ.ਐਮ ਕੈਂਪਸ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਸਹਾਇਤਾ ਕਰੇਗਾ।ਜਿਥੇ ਉਨ੍ਹਾਂ ਦੀ ਆਰਥਿਕ ਸਹਾਇਤਾ ਹੋਵੇਗੀ, ਉਥੇ ਹੀ ਰਾਸ਼ਨ, ਮੈਡੀਕਲ ਸਹੂਲਤਾਂ ਦਾ ਵੀ ਪੂਰੀ ਤਰ੍ਹਾਂ ਖਿਆਲ ਰਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਹਾਦਸੇ ਦੀ ਜਾਂਚ ਸ਼ੁਰੂ ਹੋ ਗਈ ਹੈ ਅਤੇ ਜਿਹੜਾ ਵੀ ਦੋਸ਼ੀ ਪਾਇਆ ਗਿਆ ਉਸ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਰੋਟਰੀ ਕਲੱਬ ਦੇ ਸਾਬਕਾ ਗਵਰਨਰ ਗੁਰਜੀਤ ਸਿੰਘ ਸੇਖੋ, ਸੀ.ਐਮ ਕੈਂਪਸ ਤੋਂ ਕਰਨਲ ਪੀ.ਐਸ ਚੀਮਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਇਕਬਾਲ ਸਿੰਘ ਸ਼ੈਰੀ, ਨਰਿੰਦਰ ਲਵ, ਅਮਿਤ ਸ਼ਰਮਾ, ਵਿਸ਼ਾਲ ਕੁਮਾਰ, ਡਾ. ਨੀਰਜ਼ ਚਾਵਲਾ, ਅਜੇ ਗੋਇੰਕਾ, ਰਣਜੀਤ ਬੱਬਲ, ਪੁਲਕਿਤ ਗਿੱਲ਼, ਸ਼ੰਮੀ ਭਾਟੀਆ ਆਦਿ ਹਾਜਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …