Monday, July 6, 2026

ਪੈਨਸ਼ਨ ਸਕੀਮ ਬਹਾਲੀ ਲਈ ਬੀਬੀ ਬਾਦਲ ਦੇ ਦਫ਼ਤਰ ਅੱਗੇ ਇਕ ਦਿਨ ਭੁੱਖ ਹੜਤਾਲ

ਬਠਿੰਡਾ, 28 ਅਕਤੂਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸੀ.ਪੀ.ਐਫ ਕਰਮਚਾਰੀ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਪੂਰੇ PPN2810201802ਪੰਜਾਬ ਦੇ 13 ਦੇ 13 ਸੰਸਦ ਮੈਂਬਰ ਦੇ ਘਰਾਂ ਅੱਗੇ ਇਕ ਦਿਨਾ ਭੁੱਖ ਹੜਤਾਲ ਕੀਤੀ ਗਈ ਅਤੇ ਸਮੂਹ ਜ਼ਿਲ੍ਹਾ ਇਕਾਈਆਂ ਵੱਲੋਂ ਆਪੋ-ਆਪਣੇ ਹਲਿਕਆਂ ਦੇ ਸੰਸਦ ਮੈਂਬਰਾਂ ਨੂੰ ਸੰਸਦ ਵਿੱਚ ਆਵਾਜ਼ ਬੁਲੰਦ ਕਰਨ ਦੀ ਮੰਗ ਰੱਖੀ। ਇਸੇ ਮੰਗ ਨੂੰ ਲੈ ਕੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਬਠਿੰਡਾ ਵੱਲੋਂ ਵੀ ਸੂਬਾ ਜਨਰਲ ਸਕੱਤਰ ਰਣਬੀਰ ਸਿੰਘ ਢੱਡੇ ਅਤੇ ਜਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਗੋਸਲ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਬੀਬੀ ਹਰਿਸਮਰਤ ਕੌਰ ਬਾਦਲ ਦੇ ਦਫਤਰ ਦੇ ਬਾਹਰ ਇੱਕ ਦਿਨਾ ਭੁੱਖ ਹੜਤਾਲ ਕੀਤੀ ਗਈ। ਜਿਸ ਵਿਚ ਰੇਲਵੇ ਕਰਮਚਾਰੀਆਂ ਤੋਂ ਇਲਾਵਾ ਸਿੱਖਿਆ ਵਿਭਾਗ, ਡੀ ਸੀ ਦਫਤਰ,ਸਿਵਲ ਸਰਜਨ ਦਫਤਰ, ਮੈਡੀਕਲ ਕਾਲਜ, ਸਿਹਤ ਵਿਭਾਗ, ਐਕਸਾਇਜ਼ ਵਿਭਾਗ, ਖਜ਼ਾਨਾ ਵਿਭਾਗ, ਸੈਨੀਟੇਸ਼ਨ ਵਿਭਾਗ, ਭਾਸ਼ਾ ਵਿਭਾਗ ਅਤੇ ਨਗਰ ਨਿਗਮ, ਵਿਭਾਗ ਆਦਿ ਦੇ ਬਠਿੰੰਡਾ, ਮਾਨਸਾ ਅਤੇ ਮੁਕਤਸਰ ਸਾਹਿਬ ਦੇ ਕਰਮਚਾਰੀਆਂ ਨੇ ਹਿੱਸਾ ਲਿਆ।
ਇਸ ਮੌਕੇ ਜਿਲਾ ਪ੍ਰਧਾਨ ਕੁਲਦੀਪ ਸਿੰਘ ਗੋਸਲ ਨੇ ਕਿਹਾ ਕਿ ਸਾਲ 2004 ਵਿੱਚ ਬੰਦ ਹੋਈ ਪੁਰਾਣੀ ਪੈਨਸ਼ਨ ਸਾਡਾ ਹੱਕ ਹੈ ਅਤੇ ਅਸੀਂ  ਆਪਣਾ ਹੱਕ ਹਰ ਹੀਲੇ ਲੈ ਕੇ ਰਹਾਂਗੇ।ਉਨ੍ਹਾਂ ਕੇਂਦਰੀ ਮੰਤਰੀ ਬੀਬਾ ਹਰਿਸਮਰਤ ਕੌਰ ਬਾਦਲ ਤੋਂ ਮੰਗ ਕੀਤੀ ਕਿ ਉਹ ਉਨ੍ਹਾਂ ਦਾ ਮੁੱਦਾ ਪਾਰਲੀਮੈਂਟ ਸੈਸ਼ਨ ਦੌਰਾਨ ਜ਼ਰੂਰ ਉਠਾਉਣ।ਸੂਬਾ ਜਨਰਲ ਸਕੱਤਰ ਰਣਬੀਰ ਸਿੰਘ ਢੱਡੇ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਪੂਰੇ ਪੰਜਾਬ ਵਿਚ ਜ਼ੋਰ ਨਾਲ ਉਠ ਰਹੀ ਹੈ, ਪਰ ਪੰਜਾਬ ਸਰਕਾਰ ਉਨ੍ਹਾਂ ਦੀ ਇਸ ਮੰਗ ਨੂੰ ਬਿਲਕੁੱਲ ਹੀ ਅਣਗੌਲਿਆ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਕੈਬਿਨਟ ਮੰਤਰੀ ਪੰਜਾਬ ਤ੍ਰਿਪਤ ਰਜਿੰਦਰ ਬਾਜਵਾ ਵੱਲੋਂ 14 ਅਗਸਤ ਨੂੰ ਇਕ ਮਹੀਨੇ ਅੰਦਰ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤੱਕ  ਨਾ ਤਾਂ ਮੁੱਖ ਮੰਤਰੀ ਨਾਲ ਮੀਟਿੰਗ ਹੋਈ ਅਤੇ ਨਾ ਹੀ ਕੋਈ ਸੁਨੇਹਾ ਮਿਲਿਆ।ਜਿਲ੍ਹਾ ਜਨਰਲ ਸਕੱਤਰ ਅਮਰੀਕ ਸਿੰਘ ਨੇ ਕਿਹਾ ਕਿ ਹੁਣ ਆਰ-ਪਾਰ ਦੀ ਲੜਾਈ ਦਾ ਸਮਾਂ ਆ ਗਿਆ ਹੈ ਅਤੇ ਉਹ ਪੰਜਾਬ ਸਰਕਾਰ ਖਿਲਾਫ ਆਪਣੀ ਪੈਨਸ਼ਨ ਬਹਾਲੀ ਦੀ ਮੰਗ ਲਈ ਸੰਘਰਸ਼ ਹੋਰ ਤੇਜ਼ ਕਰਨਗੇ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply