ਭੀਖੀ, 28 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ 31 ਅਕਤੂਬਰ ਨੂੰ ਮਨਾਏ ਜਾ ਰਹੇ ਸ਼ਹੀਦ ਭਾਈ ਬੇਅੰਤ ਸਿੰਘ ਦੇ
34ਵੇਂ ਸ਼ਹੀਦੀ ਦਿਹਾੜੇ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਦੇ ਮਾਨਸਾ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ, ਜੁਗਿੰਦਰ ਸਿੰਘ ਬੋਹਾ ਅਤੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਵੱਡਾ ਜੱਥਾ 30 ਅਕਤੂਬਰ ਨੂੰ ਸ਼ਾਮ 4.00 ਵਜੇ ਬੁਢਲਾਡਾ ਰੇਲਵੇ ਸਟੇਸ਼ਨ ਤੋਂ ਦਿੱਲੀ ਲਈ ਰਵਾਨਾ ਹੋਵੇਗਾ।ਬੱਛੋਆਣਾ ਅਤੇ ਅਤਲਾ ਨੇ ਪੱਤਰਕਾਰਾਂ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਅੰਤ ਸਿੰਘ, ਸਤਵੰਤ ਸਿੰਘ, ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਹਰ ਸਾਲ ਦਿੱਲੀ `ਚ ਮਨਾਇਆ ਜਾਦਾ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media