ਭੀਖੀ, 28 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਲਵਰ ਵਾਟਿਕਾ ਸਕੂਲ ਸਮਾਓ ਵਿਖੇ ਪ੍ਰਦੂਸ਼ਣ ਦੇ ਮਨੁੱਖੀ ਸਿਹਤ `ਤੇ ਪੈਦੇ ਮਾੜੇ ਪ੍ਰਭਾਵਾਂ ਬਾਰੇ
ਵਿਗਿਆਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵਰਕਸ਼ਾਪ ਵਿੱਚ ਵਿਦਿਆਰਥੀਆ ਨੂੰ ਅਲੱਗ-ਅਲੱਗ ਰਸ਼ਾਇਣਕ ਵਿਧਿਆ ਰਾਹੀ ਪ੍ਰਦੂਸ਼ਿਤ ਹਵਾਂ ਕਾਰਨ ਵਾਯੂਮੰਡਲ ਵਿੱਚ ਪਨਪ ਰਹੇ ਜ਼ਹਿਰੀਲੇ ਤੱਤਾ ਦੀ ਹੋਂਦ ਬਾਰੇ ਜਾਣਕਾਰੀ ਮੁਹੱਇਆ ਕਰਵਾਈ ਗਈ।ਵਿਦਿਆਰਥੀਆ ਨੂੰ ਜਾਣਕਾਰੀ ਦਿੰਦੇ ਹੋਏ ਮੈਡਮ ਪੂਨਮ ਸ਼ਰਮਾ ਨੇ ਕਿਹਾ ਕਿ ਵਿਦਿਆਰਥੀ ਆਪਣੇ ਸਕੇ ਸੰਬੰਧੀਆਂ ਅਤੇ ਮਾਪਿਆਂ ਨੂੰ ਧੂੰਏ ਕਾਰਨ ਹੋ ਰਹੇ ਜੈਵਕੀਏ ਨੁਕਸ਼ਾਨ ਪ੍ਰਤੀ ਜਾਗਰੂਕ ਕਰਨ।ਉਨ੍ਹਾਂ ਕਿਹਾ ਕਿ ਜ਼ਹਿਰੀਲੇ ਧੂੰਏ ਕਾਰਨ ਜਿਥੇ ਮਨੁੱਖ ਅਨੇਕਾਂ ਬੀਮਾਰੀਆਂ ਦੀ ਗ੍ਰਿਫਤ ਵਿੱਚ ਆ ਰਿਹਾ ਹੈ, ਉਥੇ ਸ਼ੈਕੜੇ ਨਿਰਦੋਸ਼ੇ ਜੀਵ-ਜੰਤੂ ਇਸ ਦੀ ਬਲੀ ਚੜ੍ਹ ਰਹੇ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਤਿਉਹਾਰਾਂ ਸਮੇ ਧੂੰਆਂ ਅਤੇ ਆਵਾਜ਼ ਪ੍ਰਦੂਸ਼ਣ ਵਾਲੇ ਪਟਾਖ਼ੇ ਨਾ ਚਲਾਉਣ।ਪਿ੍ਰੰਸੀਪਲ ਕਿਰਨ ਰਾਣੀ ਨੇ ਵੀ ਵਿਦਿਆਰਥੀਆ ਨੂੰ ਸੰਬੋਧਨ ਕੀਤਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media