ਦਿੱਲੀ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਦਨ ਲਾਲ ਖੁਰਾਣਾ ਦੇ ਅਕਾਲ ਚਲਾਣੇ `ਤੇ
ਅਫਸੋਸ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਕਿਹਾ,“ਸ਼੍ਰੀ ਮਦਨ ਲਾਲ ਖੁਰਾਣਾ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ।ਉਨ੍ਹਾਂ ਨੇ ਦਿੱਲੀ ਦੀ ਪ੍ਰਗਤੀ, ਵਿਸ਼ੇਸ਼ ਕਰਕੇ ਬਿਹਤਰ ਬੁਨਿਆਦੀ ਢਾਂਚਾ ਸੁਨਿਸ਼ਚਿਤ ਕਰਨ ਲਈ ਅਣਥੱਕ ਕੰਮ ਕੀਤਾ।ਉਨ੍ਹਾਂ ਨੇ ਦਿੱਲੀ ਸਰਕਾਰ ਅਤੇ ਕੇਂਦਰ ਦੋਹਾਂ ਵਿੱਚ ਆਪਣੇ ਆਪ ਨੂੰ ਮਿਹਨਤੀ ਅਤੇ ਲੋਕ-ਪੱਖੀ ਪ੍ਰਸ਼ਾਸਕ ਵਜੋਂ ਪ੍ਰਤਿਸ਼ਠਿਤ ਕੀਤਾ।
ਸ਼੍ਰੀ ਮਦਨ ਲਾਲ ਖੁਰਾਣਾ ਨੂੰ ਹਮੇਸ਼ਾ ਉਸ ਤੌਰ-ਤਰੀਕੇ ਲਈ ਯਾਦ ਰੱਖਿਆ ਜਾਵੇਗਾ ਕਿ ਕਿਵੇਂ ਉਨ੍ਹਾਂ ਨੇ ਦਿੱਲੀ ਵਿੱਚ ਭਾਜਪਾ ਨੂੰ ਮਜ਼ਬੂਤ ਕੀਤਾ।ਉਸ ਨੇ ਦਿੱਲੀ ਵਿੱਚ ਬਟਵਾਰੇ-ਉਪਰੰਤ ਸ਼ਰਨਾਰਥੀਆਂ ਦੀ ਸੇਵਾ ਲਈ ਦ੍ਰਿੜ ਕੋਸ਼ਿਸ਼ਾਂ ਕੀਤੀਆਂ।ਮੇਰੇ ਵਿਚਾਰ ਅਤੇ ਇਕਮੁੱਠਤਾ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਨ।”
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media