ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸਿੱਧੂੂ, ਧਰਮਸੋਤ ਅਤੇ ਸਰਕਾਰੀਆ ਨੇ ਲਈ ਜ਼ਖਮੀਆਂ ਦੀ ਸਾਰ
ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਜੌੜਾ ਫਾਟਕ ਨੇੜੇ ਵਾਪਰੇ ਰੇਲ ਹਾਦਸੇ `ਚ 58 ਵਿਅਕਤੀਆਂ ਦੀ ਮੌਤ ਹੋ ਗਈ ਅਤੇ 38
ਜ਼ਖਮੀ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਹਨ, ਦਾ ਭਾਵੇਂ ਇਲਾਜ ਸਰਕਾਰ ਵੱਲੋਂ ਆਪਣੇ ਖਰਚੇ ’ਤੇ ਕਰਵਾਇਆ ਜਾ ਰਿਹਾ ਹੈ, ਪਰ ਜ਼ਖਮੀ ਵਿਅਕਤੀਆਂ ਦੇ ਘਰ ਦਾ ਚੁੱਲਾ ਬਲਦਾ ਰੱਖਣ ਲਈ ਉਨਾਂ ਨੂੰ ਫੌਰੀ ਮਾਲੀ ਮਦਦ ਵਜੋਂ ਅੱਜ ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ ਅਤੇ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ 5 ਹਸਪਤਾਲਾਂ ਵਿਚ ਜਾ ਕੇ ਦਾਖਲ ਮਰੀਜਾਂ ਦੀ ਸਾਰ ਲਈ, ਉਥੇ ਉਨਾਂ ਨੂੰ ਸਰਕਾਰ ਵੱਲੋਂ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਵੀ ਦਿੱਤੇ।
ਮਹਿੰਦਰਾ ਨੇ ਕਿਹਾ ਕਿ ਜ਼ਖਮੀਆਂ ਦਾ ਇਲਾਜ ਮੈਡੀਕਲ ਜ਼ਰੂਰਤ ਪੂਰੀ ਹੋਣ ਤੱਕ ਜਾਰੀ ਰਹਿਣਾ ਚਾਹੀਦਾ ਹੈ, ਚਾਹੇ ਉਸ ਲਈ ਕਿੰਨਾ ਵੀ ਸਮਾਂ ਜਾਂ ਪੈਸਾ ਕਿਉਂ ਨਾ ਲੱਗੇ।ਉਨਾਂ ਡਾਕਟਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਉਕਤ ਮਰੀਜਾਂ ਦਾ ਧਿਆਨ ਰੱਖਣ ਤੇ ਹਰ ਲੋੜ ਪੂਰੀ ਕਰਨ।ਉਨਾਂ ਅੰਮਿ੍ਰਤਸਰ ਕਾਰਪੋਰੇਸ਼ਨ ਵੱਲੋਂ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀ ਦੇਣ ਦੇ ਕੀਤੇ ਐਲਾਨ ’ਤੇ ਸੰਤਸ਼ੁਟੀ ਜ਼ਾਹਿਰ ਕਰਦੇ ਕਿਹਾ ਕਿ ਇਹ ਇੰਨਾਂ ਦਾ ਜੀਵਨ ਨਿਰਬਾਹ ਕਰਨ ਵਿਚ ਸਹਾਈ ਹੋਵੇਗਾ।
ਸਰਕਾਰੀਆ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਅੰਮਿ੍ਰਤਸਰ ਰੇਲ ਹਾਦਸੇ ਦੇ ਪੀੜਤਾਂ ਦੀ ਸਾਰ ਲੈਣ ਲਈ ਕੀਤੇ ਵਿਸ਼ੇਸ਼ ਯਤਨਾਂ ਦੀ ਸਰਾਹਨਾ ਕਰਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ, ਜਿੰਨਾ ਨੇ ਨਾ ਕੇਵਲ ਹਸਪਤਾਲਾਂ ਵਿਚ ਜਾ ਕੇ ਮਰੀਜਾਂ ਦਾ ਹਾਲ ਪੁੱਛਿਆ, ਬਲਕਿ ਮਿ੍ਰਤਕ ਅਤੇ ਜ਼ਖਮੀ ਵਿਅਕਤੀਆਂ ਨੂੰ ਮਾਲੀ ਮਦਦ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ।
ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਕਤ ਪੀੜਤ ਪਰਿਵਾਰ ਮੇਰਾ ਪਰਿਵਾਰ ਹਨ ਅਤੇ ਮੈਂ ਇੰਨਾਂ ਦੇ ਬੱਚਿਆਂ ਦੀ ਪੜਾਈ ਤੇ ਬੁਜ਼ਰਗਾਂ ਦੀ ਸਾਂਭ-ਸੰਭਾਲ ਵਿਚ ਕੋਈ ਕਸਰ ਬਾਕੀ ਨਹੀਂ ਛੱਡਾਂਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ, ਐਸ.ਡੀ.ਐਮ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਸ਼ਿਵਰਾਜ ਸਿੰਘ ਬੱਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media