ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਸਿਵਲ ਹਸਪਤਾਲ ਅਤੇ ਗੁਰੂ ਨਾਨਕ ਹਸਪਤਾਲ ਵੱਲੋਂ ਦਾਖਲ ਮਰੀਜਾਂ ਦੀ ਕੀਤੀ ਗਈ ਸਾਂਭ-ਸੰਭਾਲ ਅਤੇ ਇਲਾਜ ਤੋਂ ਖੁਸ਼ ਹੋ ਕੇ ਸਿਹਤ ਮੰਤਰੀ ਨੇ ਮਰੀਜਾਂ ਦੇ ਕੰਮ ਆਉਣ ਵਾਲੀ ਮਸ਼ੀਨਰੀ ਖਰੀਦਣ ਵਾਸਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਆਪਣੇ ਅਖਤਿਆਰੀ ਫੰਡ ਵਿਚੋਂ 10-10 ਲੱਖ ਰੁਪਏ ਦੇਣ ਦਾ ਐਲਾਨ ਕਰਦੇ ਕਿਹਾ ਕਿ ਕੋਈ ਵੀ ਮਰੀਜ਼ ਇਲਾਜ ਤੋਂ ਵਿਰਵਾ ਨਹੀਂ ਰਹਿਣਾ ਚਾਹੀਦਾ ਅਤੇ ਹਰੇਕ ਮਰੀਜ਼ ਨੂੰ ਪੈਰਾਂ ਸਿਰ ਕਰਕੇ ਹਸਪਤਾਲ ਵਿਚੋਂ ਛੁੱਟੀ ਦਿੱਤੀ ਜਾਵੇ।ਉਨਾਂ ਉਕਤ ਹਸਪਤਾਲਾਂ ਦੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਵੱਲੋਂ ਸੰਕਟ ਦੇ ਇਸ ਸਮੇਂ ਵਿਚ ਦਿੱਤੀਆਂ ਸੇਵਾਵਾਂ ਦੀ ਪ੍ਰਸੰਸਾ ਵੀ ਕੀਤੀ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਥੇ ਜ਼ਖਮੀਆਂ ਦੇ ਇਲਾਜ ਵਿਚ ਕਿਸੇ ਤਰਾਂ ਦੀ ਕਮੀ ਨਾ ਰਹਿਣ ਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ ਹਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …