ਪਠਾਨਕੋਟ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਰਾਮ ਨਾਥ ਕੋਵਿੰਦ ਮਾਨਯੋਗ ਰਾਸ਼ਟਰਪਤੀ ਭਾਰਤ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸਵਿਤਾ
ਕੋਵਿੰਦ ਪਠਾਨਕੋਟ ਵਿਖੇ ਪਹੁੰਚੇ।ਉਹ ਕਾਂਗੜਾ (ਹਿਮਾਚਲ ਪ੍ਰਦੇਸ਼) ਵਿਖੇ ਸਥਿਤ ਟਾਂਡਾ ਮੈਡੀਕਲ ਕਾਲਜ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ `ਤੇ ਹਾਜ਼ਰ ਹੋਣ ਜਾ ਰਹੇ ਹਨ।ਇਸ ਤੋਂ ਬਾਅਦ ਮਾਨਯੋਗ ਰਾਸ਼ਟਰਪਤੀ ਜੀ ਕਾਂਗੜਾ ਤੋਂ ਸ਼ਿਮਲਾ ਲਈ ਰਵਾਨਾ ਹੋਣਗੇ।ਉਹ ਦਿਨ ਸੋਮਵਾਰ ਨੂੰ ਸਵੇਰੇ ਕਰੀਬ 9.40 ਵਜੇ ਏਅਰ ਫੋਰਸ ਸਟੇਸ਼ਨ ਪਠਾਨਕੋਟ ਵਿਖੇ ਵਿਸ਼ੇਸ਼ ਹਵਾਈ ਜਹਾਜ ਰਾਹੀਂ ਪਹੁੰਚੇ।
ਏਅਰ ਫੋਰਸ ਸਟੇਸ਼ਨ ਪਠਾਨਕੋਟ `ਤੇ ਏਅਰਫੋਰਸ ਸਟੇਸ਼ਨ ਕਮਾਂਡਰ, ਬਿਗ੍ਰੇਡੀਅਰ ਸਬ ਏਰੀਆ ਕਮਾਂਡਰ ਪਠਾਨਕੋਟ, ਪੰਜਾਬ ਸਰਕਾਰ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਮਾਨਯੋਗ ਮੰਤਰੀ ਜੇਲਾਂ ਅਤੇ ਕੋਆਪ੍ਰੋਟਿਵ ਪੰਜਾਬ, ਬੀ. ਪੁਰੂਸਾਰਥਾ ਡਵੀਜ਼ਨਲ ਕਮਿਸ਼ਨਰ ਜਲੰਧਰ, ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ, ਵਿਵੇਕਸੀਲ ਸੋਨੀ ਐਸ.ਐਸ.ਪੀ ਪਠਾਨਕੋਟ ਨੇ ਮਾਨਯੋਗ ਕੋਵਿੰਦ ਦਾ ਸਵਾਗਤ ਕੀਤਾ।ਇਸ ਤੋਂ ਬਾਅਦ ਉਹ ਕਾਂਗੜਾਂ ਸਮਾਰੋਹ ਲਈ ਚੋਪਰ ਰਾਹੀਂ ਰਵਾਨਾ ਹੋ ਗਏ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media