Thursday, July 30, 2026

ਫੁੱਲਾਂ ਦੀ ਸਜਾਵਟ ਕਰਵਾਉਣ ਵਾਲਿਆਂ ਸਮੇਤ ਤੇ ਕਈ ਸ਼ਖ਼ਸੀਅਤਾਂ ਦਾ ਸ਼ੋ੍ਰਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ PPN2910201811ਸਜਾਵਟ ਕਰਵਾਉਣ ਵਾਲੇ ਮੁੰਬਈ ਨਿਵਾਸੀ ਇਕਬਾਲ ਸਿੰਘ ਅਤੇ ਅਮਰੀਕਾ ਤੋਂ ਵਿਸ਼ੇਸ਼ ਤੌਰ ’ਤੇ 150 ਮੈਂਬਰੀ ਜਥਾ ਲੈ ਕੇ ਪਹੁੰਚੇ ਸਿੱਖ ਧਰਮਾ ਇੰਟਰਨੈਸ਼ਨਲ ਦੇ ਆਗੂ ਭਾਈ ਕੁਲਬੀਰ ਸਿੰਘ ਅਤੇ ਸਦਾਸਤਸਿਮਰਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਕਬਾਲ ਸਿੰਘ ਮੁੰਬਈ ਅਤੇ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਵੱਲੋਂ ਪ੍ਰਕਾਸ਼ ਪੁਰਬ ਨਿਭਾਈਆਂ ਸੇਵਾਵਾਂ ਲਈ ਧੰਨਵਾਦ ਕੀਤਾ। ਇਸ ਮੌਕੇ ਮਨਜੀਤ ਸਿੰਘ ਬਾਠ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਜਸਵਿੰਦਰ ਸਿੰਘ ਦੀਨਪੁਰ, ਬਿਜੈ ਸਿੰਘ, ਸ. ਪ੍ਰਤਾਪ ਸਿੰਘ, ਸਕੱਤਰ ਸਿੰਘ ਮੀਤ ਸਕੱਤਰ, ਕੁਲਜੀਤ ਸਿੰਘ ‘ਸਿੰਘ ਬ੍ਰਦਰਜ਼ ਵਾਲੇ’, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਗੁਰਾ ਸਿੰਘ ਵਧੀਕ ਮੈਨੇਜਰ ਅਤੇ ਹੋਰ ਮੌਜੂਦ ਸਨ।

Check Also

ਪੰਜਾਬ ਦੇ ਸਰਕਾਰੀ ਸਕੂਲ ਉੱਚਤਮ ਪੱਧਰ ‘ਤੇ ਪਹੁੰਚੇ – ਵਿਧਾਇਕ ਡਾ. ਅਜੈ ਗੁਪਤਾ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ …

Leave a Reply