Sunday, July 13, 2025
Breaking News

ਗਿਪੀ ਗਰੇਵਾਲ ਅਤੇ ਗੁਰਪੀ੍ਰਤ ਘੁੱਗੀ ਵਿਦਿਆਰਥੀਆਂ ਦੇ ਰੂਬਰੂ

PPN26081410ਅੰਮ੍ਰਿਤਸਰ, 26 ਅਗਸਤ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਦਾਕਾਰ ਅਤੇ ਗਾਇਕ, ਗਿਪੀ ਗਰੇਵਾਲ ਅਤੇ ਅਦਾਕਾਰ ਅਤੇ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ, ਸ੍ਰੀ ਗੁਰਪੀ੍ਰਤ ਘੁੱਗੀ ਨੇ ਬੀਤੇ ਦਿਨੀ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਦੇ ਰੂਬਰੂ ਹੋਏ। ਉਹ ਇਥੇ ਆਪਣੀ ਨਵੀਂ ਫਿਲਮ ਡਬਲ ਦ ਟ੍ਰਬਲ ਦੀ ਜਾਣਕਾਰੀ ਦੇਣ ਲਈ ਆਏ ਹੋਏ ਸਨ।  ਕੈਂਪਸ ਪੁੱਜਣ ‘ਤੇ ਯੁਵਕ ਭਲਾਈ ਵਿਭਾਗ ਦੀ ਡਾਇਰੈਕਟਰ, ਡਾ. ਜਗਜੀਤ ਕੌਰ ਉਨ੍ਹਾਂ ਜੀ ਆਇਆਂ ਆਖਿਆ ਅਤੇ ਯੂਨੀਵਰਸਿਟੀ ਦੀਆਂ ਸਭਿਆਚਾਰ ਦੇ ਖੇਤਰ ਵਿਚ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਸ੍ਰੀ ਘੁੱਗੀ ਨੇ ਇਨ੍ਹਾਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਅਤੇ ਕਿਹਾ ਕਿ ਸਖਤ ਮਿਹਨਤ ਅਤੇ ਦ੍ਰਿੜ ਨਿਸਚੇ ਨਾਲ ਕੋਈ ਵੀ ਵਿਦਿਆਰਥੀ ਆਪਣਾ ਮੁਕਾਮ ਹਾਸਲ ਕਰ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸੀਹਤ ਦਿੱਤੀ ਕਿ ਉਹ ਅਧਿਆਪਕਾਂ ਅਤੇ ਮਾਪਿਆਂ ਦੀ ਸੇਵਾ ਅਤੇ ਇਜ਼ਤ ਕਰਦੇ ਲਗਨ ਅਤੇ ਮਿਹਨਤ ਨਾਲ ਆਪਣੇ ਟੀਚੇ ਵੱਲ ਵਧਣ। ਇਸ ਮੌਕੇ ਗਿੱਪੀ ਗਰੇਵਾਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਵਿਭਾਗ ਵੱਲੋਂ ਸ਼ਾਮ ਵੇਲੇ ਇਨ੍ਹਾਂ ਕਲਾਕਾਰਾਂ ਦੇ ਸਨਮਾਨ ਵਿਚ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬਹੁਤ ਸਾਰੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply