Saturday, July 25, 2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਜ਼ੋਨਲ ਯੂਥ ਫ਼ੈਸਟੀਵਲ ਜੇਤੂ ਵਿਦਿਆਰਥਣਾਂ ਦਾ ਸਨਮਾਨ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ PPN3010201808ਛੀਨਾ ਨੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ, ਵੇਰਕਾ ਵਿਖੇ ਕਰਵਾਏ ਗਏ ਜ਼ੋਨਲ ਯੂਥ ਫ਼ੈਸਟੀਵਲ-2018 ਦੌਰਾਨ ਟਰਾਫ਼ੀ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਕੀਤੀ।ਉਕਤ ਮੁਕਾਬਲੇ ’ਚ ਕਾਲਜ ਦੀ ਟੀਮ ਥੀਏਟਰ, ਸਾਹਿਤਕ, ਸੰਗੀਤ, ਫ਼ਾਈਨ ਆਰਟ ਅਤੇ ਗਿੱਧਾ ਵਰਗ ’ਚ ਪਹਿਲਾ ਸਥਾਨ ਕੀਤਾ।ਮੁਕਾਬਲੇ ਦੌਰਾਨ 22 ਕਾਲਜਾਂ ਨੇ ਵੱਖ-ਵੱਖ ਗਤੀਵਿਧੀਆਂ ’ਚ ਹਿੱਸਾ ਲਿਆ।
    ਇਸ ਮੌਕੇ ਸ: ਛੀਨਾ ਨੇ ਕਾਲਜ ਦੀਆਂ ਵਿਦਿਆਰਥਣਾਂ ਨੂੰ ਸਨਮਾਨ ਚਿੰਨ ਭੇਂਟ ਕਰਦਿਆਂ ਉਨ੍ਹਾਂ ਵੱਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਅਗਾਂਹ ਭਵਿੱਖ ’ਚ ਵੀ ਵਿੱਦਿਆ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਵਿਦਿਆਰਥਣਾਂ ਵੱਲੋਂ ਉਕਤ ਮੇਲੇ ਮੌਕੇ ਉਤਸ਼ਾਹ ਭਰਪੂਰ ਬਾਜ਼ੀ ਮਾਰਦਿਆਂ ਟਰਾਫ਼ੀ ਆਪਣੇ ਨਾਂਅ ਕਰਕੇ ਕਾਲਜ ਦੇ ਨਾਂਅ ਨੂੰ ਚਾਰ-ਚੰਨ ਲਗਾਇਆ। ਉਨ੍ਹਾਂ ਇਸ ਉਪਲਬੱਧੀ ’ਤੇ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਯੋਗ ਅਗਵਾਈ ਹੇਠ ਵਿਦਿਆਰਥਣਾਂ ਵਿੱਦਿਆ ਦੇ ਨਾਲ-ਨਾਲ ਹੋਰਨਾਂ ਸਰਗਰਮੀਆਂ ’ਚ ਸ਼ਾਨਦਾਰ ਉਪਲਬੱਧੀਆਂ ਹਾਸਲ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਨੇਜ਼ਮੈਂਟ ਉਕਤ ਕਾਲਜ ਨੂੰ ਵਿੱਦਿਅਕ ਅਤੇ ਸਹੂਲਤਾਂ ਪੱਖੋਂ ਹਰੇਕ ਸਹਿਯੋਗ ਲਈ ਵਚਨਬੱਧ ਹੈ।
     ਇਸ ਮੌਕੇ ਪ੍ਰਿੰਸੀਪਲ ਨਾਨਕ ਸਿੰਘ ਨੇ ਵਿਦਿਆਰਥਣਾਂ ਦੀ ਹੌਂਸਲਾ ਅਫਜਾਈ ਕਰਨ ਲਈ ਛੀਨਾ ਦਾ ਕਾਲਜ ਦੇ ਵਿਹੜੇ ਪੁੱਜਣ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀ ਨੂੰ ਸਮੇਂ ਦੇ ਹਾਣ ਦਾ ਅਤੇ ਕਾਬਲੀਅਤ ਨੂੰ ਉਭਾਰਣ ਲਈ ਅਜਿਹੇ ਮੁਕਾਬਲਿਆਂ ਦਾ ਹਿੱਸਾ ਬਣਨਾ ਚਾਹੀਦਾ ਹੈ, ਜਿਸ ਨਾਲ ਉਹ ਆਪਣੇ ਜੀਵਨ ’ਚ ਉਪਲਬੱਧੀਆਂ ਹਾਸਲ ਕਰਨ ਲਈ ਉਤਸ਼ਾਹਿਤ ਹੁੰਦਾ ਹੈ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply