ਬਠਿੰਡਾ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਮਾਜ ਸੇਵਾ ਦੀਆਂ ਗਤੀਵਿਧੀਆਂ ਤਹਿਤ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਦੇ
ਵਿਦਿਆਰਥੀਆਂ ਨੇ ਬਿਰਧ ਆਸ਼ਰਮ, ਬਾਦਲ ਵਿਖੇ ਇੱਕ ਦਿਨਾਂ ਦੌਰਾ ਕੀਤਾ। ਜਿਸ ਦੌਰਾਨ ਸਕੂਲ ਦੇ ਐਨ.ਐਸ.ਐਸ ਕੋਆਰਡੀਨੇਟਰ ਦੀ ਅਗਵਾਈ ਹੇਠ ਐਨ.ਐਸ.ਐਸ ਦੇ 50 ਵਲੰਟੀਅਰਾਂ ਵਲੋ ਬਿਰਧ ਆਸ਼ਰਮ, ਬਾਦਲ ਵਿਖੇ ਨਿਵਾਸ ਕਰਦੇ ਬਜ਼ੁਰਗਾਂ ਨਾਲ ਦੁੱਖ-ਸੁੱਖ ਸਾਂਝਾ ਕੀਤਾ ਗਿਆ।ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦੀ ਸਫ਼ਾਈ ਕੀਤੀ ਅਤੇ ਪੌਦਿਆਂ ਨੂੰ ਪਾਣੀ ਦਿੱਤਾ।ਇਸ ਦੌਰੇ ਦਾ ਮੰਤਵ ਵਿਦਿਆਰਥੀਆਂ ਨੂੰ ਸਮਾਜ ਅਤੇ ਵੱਡਿਆਂ ਪ੍ਰਤੀ ਆਪਣੇ ਫਰਜ਼ਾਂ ਤੋਂ ਜਾਣੂ ਕਰਵਾਉਣਾ ਸੀ ਤਾਂ ਜੋ ਉਹ ਦੇਸ਼ ਦੇ ਚੰਗੇ ਨਾਗਰਿਕ ਬਣ ਸਕਣ।ਵਿਦਿਆਰਥੀਆਂ ਲਈ ਇਹ ਬਹੁਤ ਹੀ ਖੁਸ਼ੀ ਵਾਲਾ ਪਲ ਸੀ, ਜਦੋਂ ਉਨ੍ਹਾਂ ਨੇ ਸਭ ਸਤਿਕਾਰਤ ਬਜ਼ੁਰਗਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।ਔਖੇ ਸਮੇਂ ਦਾ ਸਾਹਮਣਾ ਕਰਨ ਦੇ ਬਾਵਜੂਦ ਵੀ ਬਜ਼ੁਰਗਾਂ ਦੀ ਜ਼ਿੰਦਾਦਿਲੀ ਅਤੇ ਆਖਰੀ ਸਮੇਂ ਵੀ ਖੁਸ਼ ਰਹਿਣਾ ਵਿਦਿਆਰਥੀਆਂ ਲਈ ਬਹੁਤ ਵੱਡੀ ਪ੍ਰੇਰਨਾ ਸੀ ।
ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਅਤੇ ਵਿਦਿਆਰਥੀਆਂ ਨੂੰ ਇਸ ਨੇਕ ਕੰਮ ਲਈ ਵਧਾਈ ਦਿੱਤੀ ਅਤੇ ਅਗਾਂਹ ਤੋਂ ਵੀ ਅਜਿਹੇ ਸਾਰਥਕ ਸਮਾਜਿਕ ਕੰਮਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਂਦੇ ਰਹਿਣ ਲਈ ਕਿਹਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੇ੍ਰਰਣਾ ਦਿੰਦੇ ਹੋਏ ਕਿਹਾ ਕਿ ਬਜ਼ੁਰਗ ਸਾਡਾ ਸਰਮਾਇਆ ਹੁੰਦੇ ਹਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media