ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਅੰਮ੍ਰਿਤਸਰ ਵਿਚ ਵਾਪਰੇ ਰੇਲ ਹਾਦਸੇ ਦੇ

ਜ਼ਖ਼ਮੀਆਂ ਨੂੰ ਰਾਸ਼ਨ ਮੁਹੱਈਆ ਕਰਾਉਣ ਲਈ ਭਾਈ ਮਨਜੀਤ ਸਿੰਘ ਚੇਅਰਮੈਨ ਅਤੇ ਪਿ੍ਰੰ. ਬਲਜਿੰਦਰ ਸਿੰਘ ਪ੍ਰਧਾਨ ਵੱਲੋਂ ਜਨਰਲ ਸਕੱਤਰ ਗੁਰਬਖ਼ਸ਼ ਸਿੰਘ ਬੱਗਾ ਦੀ ਅਗਵਾਈ ਵਿਚ ਅਵਤਾਰ ਸਿੰਘ ਟਰੱਕਾਂ ਵਾਲੇ, ਜੋਗਿੰਦਰ ਸਿੰਘ ਟੰਡਨ ਅਤੇ ਇੰਜ. ਦਰਸ਼ਨ ਸਿੰਘ ਚਾਨੀ ਦੇ ਸਹਿਯੋਗ ਨਾਲ ਇਕ ਟੀਮ ਦਾ ਗਠਨ ਕੀਤਾ ਗਿਆ।ਇਸ ਟੀਮ ਵੱਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਅਤੇ ਅਮਨਦੀਪ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦਾ ਹਾਲ-ਚਾਲ ਪੁਛਿਆ ਤੇ ਹਰ ਮਰੀਜ਼ ਨੂੰ ਤਕਰੀਬਨ ਇਕ ਮਹੀਨੇ ਦਾ ਰਾਸ਼ਨ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਅਤੇ ਹਸਪਤਾਲ ਤੋਂ ਛੁੱਟੀ ਮਿਲਣ ਉਪਰੰਤ ਸੁਸਾਇਟੀ ਵੱਲੋਂ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਾਉਣ ਦਾ ਵਿਸ਼ਵਾਸ ਵੀ ਦਿੱਤਾ। ਇਸ ਮੌਕੇ ਹਰਜਿੰਦਰ ਸਿੰਘ ਡਿੰਪਾ ਅਤੇ ਬਲਦੇਵ ਸਿੰਘ ਵੀ ਹਾਜ਼ਰ ਸਨ।
Punjab Post Daily Online Newspaper & Print Media