ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪਸੋਟ- ਸੁਖਬੀਰ ਸਿੰਘ ਖੁਰਮਣੀਆਂ) – ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਸਲਵਿੰਦਰ ਸਿੰਘ ਸਮਰਾ ਨੇ ਬੀਤੇ ਦਿਨ ਸਮਾਪਤ ਹੋਈਆਂ 64ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇੰਨ੍ਹਾਂ ਖੇਡਾਂ ਦੇ ਆਯੋਜਨ ਵਿੱਚ ਸ਼ਾਮਿਲ ਸਾਰੇ ਅਧਿਕਾਰੀ ਵਧਾਈ ਦੇ ਪਾਤਰ ਹਨ।ਸਮਰਾ ਖੇਡਾਂ ਦੌਰਾਨ ਬਿਮਾਰ ਹੋਏ ਫੁੱਟਬਾਲ ਖਿਡਾਰੀ ਸੁਖਪ੍ਰੀਤ ਸਿੰਘ ਜ਼ਿਲ੍ਹਾ ਸੰਗਰੂਰ ਦਾ ਹਾਲ ਜਾਨਣ ਲਈ ਵਿਸੇਸ਼ ਤੌਰ ਤੇ ਸਥਾਨਕ ਸਿਵਲ ਹਸਪਤਾਲ ਵਿਖੇ ਪੁੱਜੇ ਸਨ ਅਤੇ ਉਨ੍ਹਾਂ ਖਿਡਾਰੀ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਅਤੇ ਆਪਣੀ ਜੇਬ ਵਿਚੋਂ ਖਿਡਾਰੀ ਦਾ ਇਲਾਜ ਅਤੇ ਉਸਦੇ ਘਰ ਜਾਣ ਤੱਕ ਖਰਚਾ ਦਿੱਤਾ।ਸਮਰਾ ਨੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਤੋਂ ਕਰੀਬ 5 ਹਜਾਰ ਤੋਂ ਜਿਆਦਾ ਖਿਡਾਰੀਆਂ ਨੇ ਇੰਨਾਂ ਖੇਡਾਂ ਵਿੱਚ ਭਾਗ ਲਿਆ ਸੀ ਅਤੇ ਖੇਡਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ, ਪ੍ਰਿੰਸੀਪਲ, ਬਲਾਕ ਸਿੱਖਿਆ ਅਫਸਰ, ਹੈਡ ਮਾਸਟਰਾਂ, ਲੈਕਚਰਾਰ, ਡੀ.ਪੀ.ਈ, ਪੀ.ਟੀ.ਆਈ, ਈ.ਟੀ.ਟੀ, ਦਰਜਾ ਚਾਰ ਮੁਲਾਜਮਾਂ ਸਮੇਤ ਨਿੱਜੀ ਸਕੂਲਾਂ ਦੇ ਸਟਾਫ, ਨਗਰ ਨਿਗਮ, ਸਿਹਤ ਵਿਭਾਗ, ਜ਼ਿਲ੍ਹਾ ਸਿਵਿਲ ਪ੍ਰਸਾਸ਼ਨ ਅਤੇ ਪੁਲਿਸ ਵਿਭਾਗ ਦੇ ਮੁਲਾਜਮਾਂ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ ਅਤੇ ਸਾਰੇ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਤਾਲਮੇਲ ਸਦਕਾ ਖੇਡਾਂ ਦਾ ਸਫਲਤਾਪੂਰਵਕ ਸਮਾਪਨ ਦੀ ਸਾਰੇ ਕਰਮਚਾਰੀਆਂ ਨੂੰ ਵਧਾਈ ਦਿੱਤੀ।
ਇਸ ਸਮੇਂ ਉਨ੍ਹਾਂ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਹਰਭਗਵੰਤ ਸਿੰਘ, ਰਜੇਸ਼ ਸਰਮਾ, ਪ੍ਰਮੋਦ ਮਿੱਡਾ, ਬਲਜਿੰਦਰ ਸਿੰਘ ਮਜੀਠਾ, ਜਗਦੀਸ਼ ਸਿੰਘ ਬੀ.ਈ.ਈ.ਓ, ਹਰਜੀਤ ਸਿੰਘ ਸੀ.ਐਚ.ਟੀ, ਪ੍ਰਭਜੋਤ ਸਿੰਘ, ਅਮਨਦੀਪ ਸਿੰਘ ਥਿੰਦ, ਜਸਬੀਰ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਆਦਿ ਹਾਜਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …