ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਬਾਟਨੀ ਵਿਭਾਗ ਵਲੋਂ ‘ਪੌਦਾ ਵਿਗਿਆਨ ਅਤੇ ਇਸ ਦਾ ਸਾਡੇ
ਵਾਤਾਵਰਣ ਅਤੇ ਸਾਡੀ ਸਿਹਤ ’ਚ ਮਹੱਤਵ’ ਵਿਸ਼ੇ ’ਤੇ ਆਯੋਜਿਤ 2 ਦਿਨਾਂ ਦੀ ਨੈਸ਼ਨਲ ਕਾਨਫ਼ਰੰਸ ਅੱਜ ਸੰਪੰਨ ਹੋ ਗਈ।ਸਾਇੰਸ ਅਤੇ ਤਕਨਾਲੋਜੀ ਵਿਭਾਗ, ਨਵੀਂ ਦਿੱਲੀ (ਡੀ.ਐਸ.ਟੀ) ਅਤੇ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ (ਪੀ.ਐਸ.ਸੀ.ਐਸ.ਟੀ) ਦੁਆਰਾ ਸਪਾਂਸਰ ਇਸ ਕਾਨਫਰੰਸ ਦਾ ਉਦਘਾਟਨ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕੀਤਾ ਗਿਆ।ਇਸ ਕਾਨਫ਼ਰੰਸ ’ਚ 300 ਤੋਂ ਵੱਧ ਵਿਦਿਆਰਥੀਆਂ, ਖੋਜ ਵਿਦਵਾਨਾਂ ਅਤੇ ਅਧਿਆਪਕਾਂ ਨੇ ਆਪਣੀ ਪੋਸਟਰ ਅਤੇ ਮੌਖਿਕ ਪੇਸ਼ਕਾਰੀ ਰਾਹੀਂ ਹਿੱਸਾ ਲਿਆ।
ਕਾਨਫਰੰਸ ਦੇ ਸਵਾਗਤੀ ਭਾਸ਼ਣ ’ਚ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਪੌਦਿਆਂ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਦੱਸਿਆ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਦੂਜੇ ਦੇਸ਼ਾਂ ਦੇ ਮੁਕਾਬਲੇ ਭਾਰਤ ’ਚ ਰੁੱਖ ਪ੍ਰਤੀ ਵਿਅਕਤੀ ਦਾ ਅਨੁਪਾਤ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਾਨਫਰੰਸ ਦੇ ਪਹਿਲੇ ਦਿਨ ਡਾ. ਅਨਿਲ ਸੂਦ, ਚੀਫ ਸਾਇੰਟਿਸਟ ਅਤੇ ਡਾਇਰੈਕਟਰ, ਆਈ.ਐਚ.ਬੀ.ਟੀ, ਪਾਲਮਪੁਰ ਦੁਆਰਾ ‘ਪਲਾਂਟ ਸਾਇੰਸਜ਼ ਨੇ ਖੋਜ ਦੇ ਨਵੇਂ-ਨਵੇਂ ਤਰੀਕਿਆਂ ਨਾਲ ਕਿਸਾਨਾਂ ਵੱਲੋਂ ਪੈਦਾਵਾਰ ਨੂੰ ਸਰਲ ਸਬੰਧੀ ਆਪਣਾ ਮੁੱਖ ਭਾਸ਼ਣ ਦਿੱਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਰੋਜ਼ਾਨਾ ਜੀਵਨ ’ਚ ਬਾਂਸਾਂ ਦੀ ਮਹੱਤਤਾ ਬਾਰੇ ਦੱਸਿਆ।
ਕਾਲਜ ਸਥਿਤ ਸੁੰਦਰ ਸਿੰਘ ਮਜੀਠੀਆ ਹਾਲ ’ਚ ਕਰਵਾਈ ਗਈ 2 ਰੋਜ਼ਾ ਕਾਨਫਰੰਸ ’ਚ ਡਾ. ਰਾਜ ਕੁਮਾਰ ਸਲਾਰ, ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਹਿਸਾਰ, ਡਾ. ਗੀਤਿਕਾ ਸਿਰਹਿੰਦੀ, ਡਾ. ਮਨਰੁਚੀ ਕੌਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪ੍ਰੋ. ਸਰੋਜ ਅਰੋੜਾ, ਡਾ. ਅਮਰਜੀਤ ਸਿੰਘ ਸੂਦਨ, ਡਾ. ਮਨਪ੍ਰੀਤ ਸਿੰਘ ਭੱਟੀ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਵਾਤਾਵਰਣ ਅਤੇ ਸਿਹਤ ਸੰਬੰਧੀ ਮੁੱਦਿਆ ਨਾਲ ਨਜਿੱਠਣ ’ਤੇੇ ਵਿਚਾਰ ਕੀਤੀ।ਇਸ ਕਾਨਫ਼ਰੰਸ ’ਚ ਡਾ. ਸੁਨੀਤਾ ਅਰੋੜਾ ਜੇ.ਐਨ.ਵੀ ਯੂਨੀਵਰਸਿਟੀ, ਜੋਧਪੁਰ ਨੇ ਪੋਸਟਰ ਅਤੇ ਮੌਖਿਕ ਪੇਸ਼ਕਾਰੀ ’ਚ ਜੱਜ ਦੀ ਭੂਮਿਕਾ ਨਿਭਾਈ।
ਇਸ ਮੌਕੇ ਪ੍ਰਿੰਸੀਫਲ ਡਾ. ਮਹਿਲ ਸਿੰਘ ਵੱਲੋਂ ਅਵੱਲ ਆਏ ਵਿਦਿਆਰਥੀਆਂ ਨੂੰ ‘ਯੰਗ ਬੌਟਨਿਸਟ’ ਅਤੇ ‘ਬੈਸਟ ਪੋਸਟਰ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਪ੍ਰੋ. ਕਿਰਨਦੀਪ ਕੌਰ ਹੁੰਦਲ, ਮੁੱਖੀ ਪੀ.ਜੀ. ਡਿਪਾਰਟਮੈਂਟ ਆਫ਼ ਬੌਟਨੀ ਨੇ ਕਾਨਫ਼ਰੰਸ ’ਚ ਭਾਗ ਲੈ ਰਹੇ ਸਟਾਫ਼ ਅਤੇ ਵਿਦਿਆਰਥੀਆਂ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਇਹੋ ਜਿਹੀਆਂ ਸਾਇੰਸ ਕਾਨਫਰੰਸਾਂ ’ਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਪ੍ਰੋ: ਨਵਨੀਨ ਬਾਵਾ, ਪ੍ਰੋ: ਸਤਵਿੰਦਰਜੀਤ ਕੌਰ, ਡਾ. ਰਜਿੰਦਰ ਕੌਰ ਗਿੱਲ, ਡਾ. ਜਤਿੰਦਰ ਕੌਰ, ਡਾ. ਹਰਜਿੰਦਰ ਸਿੰਘ, ਡਾ. ਰਾਜਬੀਰ ਸਿੰਘ, ਡਾ. ਪ੍ਰਭਜੀਤ ਕੌਰ, ਡਾ. ਪਰਮਜੀਤ ਕੌਰ, ਡਾ. ਹਰਪ੍ਰੀਤ ਕੌਰ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media