ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਾਦਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ
ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤ ਨੂੰ 20 ਅਕਤੂਬਰ ਤੋਂ ਕਥਾ-ਵਿਚਾਰਾਂ ਰਾਹੀਂ ਗੁਰਮਤਿ ਨਾਲ ਜੋੜ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ ਹੋਰ ਅਧਿਕਾਰੀਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਿੱਤਾ।ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਭਾਈ ਪਿੰਦਰਪਾਲ ਸਿੰਘ ਦੀਆਂ ਧਰਮ ਪ੍ਰਚਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ 11 ਦਿਨ ਕਥਾ-ਵਿਚਾਰਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਕੌਮ ਦੇ ਕਥਾਕਾਰਾਂ ਪਾਸੋਂ ਗੁਰਮਤਿ ਵਿਚਾਰਾਂ ਸਰਵਣ ਕਰਕੇ ਗੁਰਮਤਿ ਜੀਵਨ ਦੇ ਧਾਰਨੀ ਬਣਨ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਵੱਲੋਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਨ ਦਾ ਵੱਡਮੁੱਲਾ ਕਾਰਜ ਕੀਤਾ ਜਾ ਰਿਹਾ ਹੈ।ਜਿਥੇ ਸ਼੍ਰੋਮਣੀ ਕਮੇਟੀ ਨੇ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ ਕੀਤਾ, ਉਥੇ ਹੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਵੱਲੋਂ ਵੀ ਉਨ੍ਹਾਂ ਮਾਣ-ਸਤਿਕਾਰ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੱਕਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਆਦਿ ਮੌਜੂਦ ਸਨ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media