Wednesday, March 11, 2026

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ PPN3110201823ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ ਦੀ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਇਆ ਗਿਆ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ।ਪਾਵਨ ਹੁਕਮਨਾਮਾ ਸਰਵਣ ਕਰਵਾਉਣ ਤੋਂ ਬਾਅਦ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਸਮੇਂ ਦੀ ਹਕੂਮਤ ਵੱਲੋਂ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਨੂੰ ਸਿੱਖ ਕੌਮ ਕਦੀ ਭੁਲਾ ਨਹੀਂ ਸਕਦੀ। ਉਨ੍ਹਾਂ ਪੰਥ ਵਿਚ ਪ੍ਰਸਪਰ ਪਿਆਰ, ਇਤਫ਼ਾਕ, ਏਕਤਾ ਦੀ ਅਰਦਾਸ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸ਼ਾਨਾਮੱਤਾ ਹੈ ਅਤੇ ਗੁਰੂ ਸਾਹਿਬ ਦੀ ਕਿਰਪਾ ਨਾਲ ਸਿੱਖ ਕੌਮ ਅੱਜ ਪੂਰੇ ਵਿਸ਼ਵ ਵਿਚ ਚੜ੍ਹਦੀ ਕਲਾ ਨਾਲ ਵਿਚਰ ਰਹੀ ਹੈ।ਉਨ੍ਹਾਂ ਸ਼ਹੀਦ ਭਾਈ ਬੇਅੰਤ ਸਿੰਘ ਸਮੇਤ ਹੋਰ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਹੀਦ ਭਾਈ ਸਤਵੰਤ ਸਿੰਘ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਨੂੰ ਸਿਰੋਪਾ ਭੇਟ ਕੀਤਾ, ਜਦ ਕਿ ਸ਼ਹੀਦ ਭਾਈ ਬੇਅੰਤ ਸਿੰਘ ਦਾ ਪਰਿਵਾਰ ਹਾਜਰ ਨਾ ਹੋਣ ਕਰ ਕੇ ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਬਿੱਟੂ ਅਤੇ ਅਕਾਲੀ ਦਲ ਅੰਾਮ੍ਰਿਤਸਰ ਦੇ ਆਗੂ ਜਰਨੈਲ ਸਿੰਘ ਸਖੀਰਾ ਨੂੰ ਸਿਰੋਪਾ ਲੈਣ ਲਈ ਬੁਲਾਇਆ ਗਿਆ ਤਾਂ ਉਨਾਂ ਇੱਕ ਧਿਰ ਦਾ ਜਥੇਦਾਰ ਕਹਿ ਕੇ ਗਿਆਨੀ ਹਰਪ੍ਰੀਤ ਸਿੰਘ ਸਿੰਘ ਕੋਲੋਂ ਸਿਰੋਪਾ  ਲੈਣੋਂ ਨਾਂਹ ਕਰ ਦਿੱਤੀ।
    ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਨਿੱਜੀ ਸਕੱਤਰ ਸੁਖਮਿੰਦਰ ਸਿੰਘ ਐਕਸੀਅਨ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਲੱਖਣ ਸਿੰਘ ਭੰਗਾਲੀ, ਕਰਮਬੀਰ ਸਿੰਘ ਕਿਆਮਪੁਰ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਇਕਬਾਲ ਸਿੰਘ ਮੁਖੀ, ਪਰਮਜੀਤ ਸਿੰਘ, ਬਘੇਲ ਸਿੰਘ, ਲਖਬੀਰ ਸਿੰਘ ਤੋਂ ਇਲਾਵਾ ਕੰਵਲਪਾਲ ਸਿੰਘ ਬਿੱਟੂ, ਮਨਜੀਤ ਸਿੰਘ ਭੋਮਾ, ਭਾਈ ਸਰਬਜੀਤ ਸਿੰਘ ਸੋਹਲ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਦਲਜੀਤ ਸਿੰਘ ਖ਼ਾਲਸਾ ਆਦਿ ਮੌਜੂਦ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply