Wednesday, July 30, 2025
Breaking News

ਸਕੂਲ ਅਧਿਆਪਕ ਵਿਦਿਆਰਥੀਆਂ ਨੂੰ ਗਰੀਨ ਦਿਵਾਲੀ ਮਨਾਉਣ ਲਈ ਪ੍ਰੇਰਿਤ ਕਰਨ – ਐਸ.ਡੀ.ਐਮ

ਰੌਸ਼ਨੀ ਦੇ ਤਿਉਹਾਰ ਦੀਵਾਲੀ ਨੂੰ ਸ਼ੋਰ ਅਤੇ ਪ੍ਰਦੂਸ਼ਣ ਮੁਕਤ ਮਨਾਇਆ ਜਾਵੇ
ਬਟਾਲਾ, 1 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਨੇ ਸਬ-ਡਵੀਜ਼ਨ ਦੇ ਸਮੂਹ ਸਰਕਾਰੀ ਅਤੇ ਨਿੱਜੀ ਸਕੂਲ PPN0111201808ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਰੀਨ ਦਿਵਾਲੀ ਮਨਾਉਣ ਲਈ ਪ੍ਰੇਰਿਤ ਕਰਨ।ਆਪਣੇ ਦਫ਼ਤਰ ਵਿੱਚ ਸਕੂਲ ਮੁਖੀਆਂ ਨਾਲ ਮੀਟਿੰਗ ਕਰਦਿਆਂ ਐਸ.ਡੀ.ਐਮ ਬਟਾਲਾ ਨੇ ਕਿਹਾ ਕਿ ਸਾਰੇ ਸਕੂਲਾਂ ਵਿੱਚ ਵਿਸ਼ੇਸ਼ ਸਮਾਗਮ ਕੀਤੇ ਜਾਣ, ਜਿਸ ਵਿੱਚ ਵਿਦਿਆਰਥੀਆਂ ਨੂੰ ਪਟਾਕਿਆਂ ਦੇ ਨੁਕਸਾਨ ਬਾਰੇ ਵਿਸਥਾਰ ਵਿੱਚ ਦੱਸਿਆ ਜਾਵੇ।ਉਨਾਂ ਕਿਹਾ ਕਿ ਹਰ ਸਕੂਲ ਅਜਿਹੇ ਸਮਾਗਮ ਕਰਕੇ ਇਸ ਦੀ ਰਿਪੋਰਟ ਫੋਟੋ ਸਮੇਤ ਐਸ.ਡੀ.ਐਮ. ਦਫ਼ਤਰ ਨੂੰ ਭੇਜੇਗਾ।
ਰੋਹਿਤ ਗੁਪਤਾ ਨੇ ਵਿਦਿਆਰਥੀਆਂ ਅਤੇ ਹੋਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਵਾਰ ਬਿਨਾਂ ਪਟਾਕੇ ਚਲਾਏ ਗਰੀਨ ਦੀਵਾਲੀ ਮਨਾਉਣ।ਉਨਾਂ ਕਿਹਾ ਕਿ ਦੀਵਾਲੀ ਬਹੁਤ ਪਵਿੱਤਰ ਤਿਉਹਾਰ ਹੈ ਅਤੇ ਇਸ ਨੂੰ ਰੌਸ਼ਨੀ ਦੇ ਤਿਉਹਾਰ ਵਜੋਂ ਵੀ ਜਾਣਿਆ ਜਾਂਦਾ ਹੈ।ਉਨਾਂ ਕਿਹਾ ਕਿ ਦੀਵਾਲੀ ਦੀ ਰਾਤ ਨੂੰ ਪਟਾਕੇ ਚਲਾਉਣ ਨਾਲ ਬਹੁਤ ਸਾਰਾ ਸ਼ੋਰ ਅਤੇ ਜ਼ਹਿਰੀਲੇ ਧੂੰਏ ਦਾ ਪ੍ਰਦੂਸ਼ਣ ਪੈਦਾ ਹੁੰਦਾ ਹੈ, ਜਿਸ ਕਾਰਨ ਮਨੁੱਖ ਸਮੇਤ ਕਈ ਹੋਰ ਜੀਵ ਜੰਤੂਆਂ ਨੂੰ ਵੀ ਪਰੇਸ਼ਾਨੀ ਝੱਲਣੀ ਪੈਂਦੀ ਹੈ।ਉਨਾਂ ਕਿਹਾ ਕਿ ਹਰ ਵਿਅਕਤੀ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਪਟਾਕੇ ਚਲਾਉਣ ਤੋਂ ਬਿਲਕੁੱਲ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਸ ਪਵਿੱਤਰ ਤਿਉਹਾਰ ਦੀ ਪਵਿੱਤਰਤਾ ਨੂੰ ਕਾਇਮ ਰੱਖਦੇ ਹੋਏ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿੱਚ ਆਪਣਾ ਯੋਗਦਾਨ ਪਾ ਸਕੀਏ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply