ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬ ਦੇ ਇਤਿਹਾਸ ਅਤੇ ਸੰਘਰਸ਼ ਨੂੰ ਦਰਸਾਉੁਂਦੇ ਹੋਏ ਅਤੇ ਅਜ਼ਾਦੀ ਘੁਲਾਟੀਆਂ ਦੀਆਂ
ਕੁਰਬਾਨੀਆਂ ਨੂੰ ਦਿਖਾਉਣ ਲਈ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ ਗੀਤਾਂ ਅਤੇ ਪੰਜਾਬ ਦੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਵਿਦਿਆਰਥੀਆਂ ਨੇ ਦੱਸਿਆ ਕਿ ਮੌਜੂਦਾ ਪੰਜਾਬ 1 ਨਵੰਬਰ 1966 ਵਿੱਚ ਹੋਂਦ ਵਿੱਚ ਆਇਆ। ਉਨਾਂ ਨੇ ਆਪਣੀਆਂ ਕਵਿਤਾਵਾਂ ਰਾਹੀਂ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਤੋਂ ਲੈ ਕੇ ਸ਼ਹੀਦ ਭਗਤ ਸਿੰਘ ਤੱਕ ਦੇ ਮਹਾਨ ਯੋਧਿਆਂ ਅਤੇ ਦੇਸ਼ ਭਗਤਾਂ ਨੂੰ ਯਾਦ ਕੀਤਾ।ਇੱਕ ਬਹੁਤ ਹੀ ਦਿਲ ਨੂੰ ਛੂਹ ਲੈਣ ਵਾਲੇ ਜੋਸ਼ੀਲੇ ਗੀਤ ਵਿੱਚ ਬੱਚਿਆਂ ਨੇ ਆਪਣੀ ਮਾਤਭੂਮੀ ਨਾਲ ਪਿਆਰ ਦਾ ਪ੍ਰਗਟਾਵਾ ਕਰਦਿਆਂ ਸੰਦੇਸ਼ ਦਿੱਤਾ ਕਿ ਆਪਣੀਆਂ ਜੜ੍ਹਾਂ ਤੇ ਪੰਜਾਬੀ ਸਭਿਆਚਾਰ ਦੇ ਨਾਲ ਜੁੜੇ ਰਹਿਣਾ ਬੜੇ ਹੀ ਮਾਣ ਦੀ ਗੱਲ ਹੈ ।
ਪੰਜਾਬ ਜੋਨ-ਏ ਖੇਤਰੀ ਅਧਿਕਾਰੀ ਡਾ. ਸ਼ੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੁੱਭਕਾਮਨਾਵਾਂ ਭੇਜੀਆਂ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਇਸ ਸ਼ਾਨਦਾਰ ਪੇਸ਼ਕਾਰੀ ਲਈ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਸਭਿਆਚਾਰ ਤੇ ਭਾਸ਼ਾ ਦਾ ਆਦਰ ਕਰਨ ਲਈ ਵੀ ਕਿਹਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media