ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਰਲਜ਼ ਹੋਸਟਲ ’ਚ ਅਰਦਾਸ ਦਿਵਸ ਮਨਾਇਆ ਗਿਆ।ਕਾਲਜ
ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ਆਯੋਜਿਤ ਧਾਰਮਿਕ ਸਮਾਗਮ ’ਚ ਹੋਸਟਲ ਦੀਆਂ ਸਮੂਹ ਵਿਦਿਆਰਥਣਾਂ ਨੇ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ।ਜਿਸ ਉਪਰੰਤ ਹੋਸਟਲ ਵਿਦਿਆਰਥਣਾਂ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੁੰ ਨਿਹਾਲ ਕੀਤਾ ਗਿਆ।
ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਰਬਾਣੀ ਸਾਨੂੰ ਉੱਚੇ ਆਚਰਣ ਵੱਲੋ ਲੈ ਕੇ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ’ਚ ਨੈਤਿਕ ਮੁਲਾਂ ਲਈ ਗੁਰਬਾਣੀ ਨਾਲ ਜੁੜਨਾ ਅਤਿਅੰਤ ਜਰੂਰੀ ਹੈ। ਗੁੁਰ-ਸ਼ਬਦ ਦੀ ਕ੍ਰਿਪਾ ਨਾਲ ਹੀ ਵਿਦਿਆ ਦਾ ਦਾਨ ਅਤੇ ਸ਼ੋਭਾ ਪ੍ਰਾਪਤ ਹੁੰਦੀ ਹੈ।ਹੋਸਟਲ ’ਚ ਪਹਿਲੇ ਸਾਲ ਆਏੇ ਬੱਚਿਆਂ ਨੇ ਆਪਣੀ ਜਾਣ-ਪਛਾਣ ਕਰਵਾਈ ਅਤੇ ਨਵੀਆਂ ਵਿਦਿਆਰਥਣਾਂ ਨੂੰ ਤੋਹਫੇ ਦੇ ਕੇ ਨਿਵਾਜਿਆ ਗਿਆ।ਹੋਸਟਲ ਵਾਰਡਨ ਮੈਡਮ ਸੁਪਨਿੰਦਰਜੀਤ ਕੌਰ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਉਪਰੰਤ ਗੁਰੂ ਦਾ ਲੰਗਰ ਵਰਤਾਇਆ ਗਿਆ।
ਇਸ ਮੌਕੇ ਪ੍ਰੋ: ਗੁਰਬਖਸ ਸਿੰਘ, ਪ੍ਰੋ: ਸਵਰਾਜ ਕੌਰ, ਪ੍ਰੋ: ਸੁਪਨਿੰਦਰਜੀਤ ਕੌਰ, ਹੋਸਟਲ ਸੂਪਰਡੈਂਟ ਪ੍ਰਭਜੋਤ ਕੌਰ, ਸਿਮਰਨਪਾਲ ਕੌਰ ਮੌਜੂਦ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media