ਅੰਮਿ੍ਤਸਰ, 2 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਦੁਸਿਹਰੇ ਦੀ ਸ਼ਾਮ ਵਾਪਰੇ ਰੇਲ ਹਾਦਸੇ ਵਿਚ 58 ਵਿਅਕਤੀਆਂ ਦੀ ਮੌਤ ਹੋ ਗਈ ਅਤੇ 69 ਜ਼ਖਮੀ ਵੱਖ-
ਵੱਖ ਹਸਪਤਾਲਾਂ ਵਿਚ ਦਾਖਲ ਹਨ, ਦਾ ਭਾਵੇਂ ਇਲਾਜ ਸਰਕਾਰ ਵੱਲੋਂ ਆਪਣੇ ਖਰਚੇ ’ਤੇ ਕਰਵਾਇਆ ਜਾ ਰਿਹਾ ਹੈ, ਪਰ ਜ਼ਖਮੀ ਵਿਅਕਤੀਆਂ ਦੀ ਮਾਲੀ ਸਹਾਇਤਾ ਲਈ ਮਦਦ ਵਜੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਓਮ ਪ੍ਰਕਾਸ਼ ਸੋਨੀ, ਡਾ: ਰਾਜ ਕੁਮਾਰ ਵੇਰਕਾ ਵਿਧਾਇਕ, ਸੁਨੀਲ ਦੱਤੀ ਵਿਧਾਇਕ ਅਤੇ ਮੇਅਰ ਸ ਕਰਮਜੀਤ ਸਿੰਘ ਰਿੰਟੂ ਨੇ ਸਰਕਟ ਹਾਊਸ ਵਿਖੇ ਰੇਲ ਹਾਦਸੇ ਵਿੱਚ ਮਾਰੇ ਗਏ 2 ਵਿਅਕਤੀਆਂ ਦੇ ਪਰਿਵਾਰਾਂ ਨੂੰ 5-5 ਲੱਖ ਅਤੇ 6 ਜਖਮੀਆਂ ਹੋਏ ਵਿਅਕਤੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਅਤੇ ਹੁਣ ਤੱਕ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 48 ਅਤੇ ਜਖਮੀ ਹੋਏ ਵਿਅਕਤੀਆਂ ਨੂੰ ਹੁਣ ਤੱਕ 58 ਜਖਮੀਆਂ ਨੂੰ ਸਹਾਇਤਾ ਰਾਸ਼ੀ ਵਜੋਂ ਚੈਕ ਦੇ ਦਿੱਤੇ ਗਏ ਹਨ।
ਸਿੱਧੂ ਨੇ ਕਿਹਾ ਕਿ ਰੇਲ ਹਾਦਸੇ ਵਿੱਚ ਮਾਰੇ ਗਏ ਹੁਣ 6 ਅਜਿਹੇ ਪਰਿਵਾਰਾਂ ਦੀ ਸ਼ਨਾਖਤ ਕੀਤੀ ਗਈ ਹੈ ਜਿੰਨਾਂ ਪਰਿਵਾਰਾਂ ਵਿੱਚ ਕੋਈ ਵੀ ਕਮਾਉਣ ਵਾਲਾ ਵਿਅਕਤੀ ਨਹੀਂ ਹੈ।ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਪਰਿਵਾਰਾਂ ਵਿੱਚ ਇਕ ਬਜੁਰਗ ਪਰਿਵਾਰ ਜਿਸ ਦਾ ਕਮਾਉਣ ਵਾਲਾ ਲੜਕਾ ਵੀ ਰੇਲ ਹਾਦਸੇ ਵਿੰਚ ਮਰ ਗਿਆ ਸੀ ਉਸ ਪਰਿਵਾਰ ਦੇ ਬਜੁਰਗਾਂ ਨੂੰ 10 ਰੁਪਏ ਮਹੀਨੇ ਅਤੇ ਬਾਕੀ 5 ਪਰਿਵਾਰਾਂ ਨੂੰ 7500-7500 ਰੁਪਏ ਹਰ ਮਹੀਨੇ ਆਪਣੀ ਨਿੱਜੀ ਆਮਦਨ ਵਿੱਚੋ ਦਿਆਂਗਾ।ਉਨ੍ਹਾਂ ਕਿਹਾ ਕਿ ਇਹ ਰਾਸ਼ੀ ਮਹੀਨੇ ਦੀ ਪਹਿਲੀ ਤਰੀਕ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ ਭੇਜ ਦਿੱਤੀ ਜਾਇਆ ਕਰੇਗੀ।ਸਿੱਧੂ ਨੇ ਕਿਹਾ ਕਿ ਕੁੱਝ ਗਿਣਤੀ ਦੇ ਹੀ ਚੈਕ ਦੇਣ ਵਾਲੇ ਬਾਕੀ ਰਹਿ ਗਏ ਹਨ ਕਿਉਂਕਿ ਇਨ੍ਹਾਂ ਚੈਕਾਂ ਨੂੰ ਦੇਣ ਵਾਲੇ ਵਿਅਕਤੀਆਂ ਦੇ ਵਾਰਸਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਅਤੇ ਆਉਂਦੇ ਇਕ ਹਫਤੇ ਦੌਰਾਨ ਇਹ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਰੇਲ ਮੰਤਰਾਲੇ ਵੱਲੋਂ ਇਕ ਦਿਨ ਵਿੱਚ ਹੀ ਰੇਲ ਦੇ ਡਰਾਈਵਰ ਨੂੰ ਕਲੀਨ ਚਿੱਟ ਦੇਣਾ ਸ਼ੰਕਾ ਦਾ ਕਾਰਨ ਹੈ।ਉਨ੍ਹਾਂ ਰੇਲਵੇ ਤੋਂ ਮੰਗ ਕੀਤੀ ਕਿ ਸੱਚ ਸਾਹਮਣੇ ਲਿਆਂਦਾ ਜਾਵੇ ਤਾਂ ਜੋ ਲੋਕਾਂ ਨੂੰ ਸਚਾਈ ਦਾ ਪਤਾ ਲੱਗ ਸਕੇ।
ਇਸ ਮੌਕੇ ਸ੍ਰੀ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਯੋਗਤਾ ਦੇ ਅਧਾਰ ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ।ਡਾ: ਰਾਜ ਕੁਮਾਰ ਵੇਰਕਾ ਵਿਧਾਇਕ ਨੇ ਕਿਹਾ ਕਿ ਅਸੀਂ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ ਅਤੇ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਰਾਜੇਸ਼ ਸ਼ਰਮਾ, ਵਿਕਾਸ ਹੀਰਾ ਐਸ.ਡੀ.ਐਮ ਅੰਮ੍ਰਿਤਸਰ-1 ਅਤੇ ਅੰਮ੍ਰਿਤਸਰ-2, ਜਤਿੰਦਰ ਸ਼ਰਮਾ ਕਾਨੂੰਗੋ, ਬਲਬੀਰ ਸਿੰਘ ਬੱਬੀ ਵੀ ਹਾਜਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media