ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫਤੇ ਦਾ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ 12 ਨਵੰਬਰ ਤੋਂ 11 ਦਸੰਬਰ ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮ੍ਰਿਤਸਰ (ਵੇਰਕਾ) ਵਿਖੇ ਚਲਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱੱਟੋ-ਘੱਟ 10ਵੀ ਪਾਸ, ਉਮਰ 18 ਤੋ 45 ਸਾਲ ਦਰਮਿਆਨ ਹੋਵੇ, ਪੇਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾ ਘੱਟੋ-ਘੱਟ 5 ਪਸੂ ਰੱਖੇ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਡੇਅਰੀ ਫਾਰਮਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸਾ ਮਾਹਿਰਾਂ ਵੱਲੋ ਪਸੂਆ ਦੀ ਸਾਂਭ ਸੰਭਾਲ, ਵੱਖ-ਵੱਖ ਬੀਮਾਰੀਆਂ, ਮਨਸੂਈ ਗਰਭਦਾਨ, ਦੁੱਧ ਤੋ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ। ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸੈਡਾ ਦੀ ਉਸਾਰੀ ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦੇ ਮੁਕੰਮਲ ਮਸ਼ੀਨੀਕਰਨ ਲਈ ਲੋੜੀਦੀਆ ਤਕਨੀਕਾ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਜੋਗਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੋਸਲਿੰਗ 9 ਨਵੰਬਰ ਨੂੰ ਸਵੇਰੇ 10:00 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਨੇੜੇ ਮਿਲਕ ਪਲਾਂਟ ਵੇਰਕਾ ਅੰਮਿ੍ਰਤਸਰ ਵਿਖੇ ਰੱਖੀ ਗਈ ਹੈ।ਉਨ੍ਹਾਂ ਕਿਹਾ ਕਿ 9 ਨਵੰਬਰ ਤੋ ਪਹਿਲਾ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਅੰਮ੍ਰਿਤਸਰ ਵਿਖੇ ਹਾਜਰ ਹੋ ਕੇ ਪ੍ਰਾਸਪੈਕਟ (ਫਾਰਮ) ਹਾਸਲ ਕੀਤੇ ਜਾ ਸਕਦੇ ਹਨ। ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000/ ਅਤੇ ਅ: ਜਾਤੀ ਲਈ 4000/- ਫੀਸ ਹੋਵੇਗੀ।ਉਨ੍ਹਾਂ ਦੱਸਿੋਆ ਕਿ ਵਧੇਰੇ ਜਾਣਕਾਰੀ ਲਈ ਦਫਤਰ ਦਾ ਫੋਨ ਨੰ: 0183 2263083 ਤੇ ਸਪੰਰਕ ਕੀਤਾ ਜਾ ਸਕਦਾ ਹੈ।
Check Also
ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ …
Punjab Post Daily Online Newspaper & Print Media