ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਐਸੋਸੀਏਸ਼ਨ ਵੱਲੋਂ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮੂਹ ਕਰਮਚਾਰੀਆਂ, ਅਧਿਕਾਰੀਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਚੜ੍ਹਦੀ ਕਲਾ ਲਈ ਵਿਸ਼ੇਸ ਸਮਾਗਮ ਦਾ ਆਯੋਜਨ ਕੀਤਾ ਗਿਆ। ਸਵੇਰੇ ਤੜਕਸਾਰ ਪ੍ਰਬੰਧਕੀ ਬਲਾਕ ਦੇ ਵਿਹੜੇ ਵਿਚ ਸਾਰੇ ਸਟਾਫ ਨੇ ਰਲਮਿਲ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਅਤੇ ਰਾਗੀ ਸਿੰਘਾਂ ਵੱਲੋਂ ਕੀਰਤਨ ਸ੍ਰਵਨ ਕਰਵਾਇਆ ਗਿਆ।
ਯੂਨੀਵਰਸਿਟੀ ਦੇ ਸਮੂਹ ਕਰਮਚਾਰੀਆਂ, ਹੋਰ ਨਾਨ-ਟੀਚਿੰਗ ਸਟਾਫ ਤੇ ਸੰਗਤਾਂ ਤੋਂ ਇਲਾਵਾ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਅਤੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਇਸ ਸਮਾਗਮ ਵਿਚ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਦੀਪ ਸਿੰਘ ਨਾਗਰਾ ਅਤੇ ਸਕੱਤਰ ਬਲਵੀਰ ਸਿੰਘ ਗਰਚਾ ਨੇ ਆਈ ਸੰਗਤ ਨੂੰ `ਜੀ ਆਇਆਂ` ਆਖਿਆ ਅਤੇ ਸਮੂਹ ਸੰਗਤ ਨੇ ਸਰਬਤ ਦੇ ਭਲੇ ਦੀ ਕਾਮਨਾ ਕੀਤੀ।
ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਅਤੇ ਸਕੱਤਰ, ਬਲਵੀਰ ਸਿੰਘ ਗਰਚਾ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਐਸੋਸੀਏਸ਼ਨ ਹਮੇਸ਼ਾਂ ਹੀ ਸਾਰੇ ਕਰਮਚਾਰੀਆਂ ਦੀ ਭਲ਼ਾਈ ਅਤੇ ਵਿਕਾਸ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਯੂਨੀਵਰਸਿਟੀ ਦੀ ਤਰੱਕੀ ਅਤੇ ਕਰਮਚਾਰੀਆਂ ਦੀ ਭਲਾਈ ਲਈ ਮਿਲਜੁਲ ਕੇ ਯਤਨਸ਼ੀਲ ਰਹਿਣ ਦਾ ਭਰੋਸਾ ਦਿਵਾਇਆ ਗਿਆ।ਸਮਾਪਤੀ ਉਪਰੰਤ ਗੁਰੂ ਕਾ ਲੰਗਰ ਵੀ ਸਭ ਨੇ ਰਲ ਮਿਲ ਛਕਿਆ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media