ਅੰਮਿ੍ਤਸਰ, 3 ਨਵੰਬਰ (ਪੰਜਾਬ ਪੋਸਟ- ਦਵਿੰਦਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੋਟ ਬਾਬਾ ਦੀਪ ਸਿੰਘ ਵਿਖੇ ਸਕੂਲ ਸਟਾਫ਼ ਵਲੋਂ
ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਦੇ ਸਹਿਯੋਗ ਨਾਲ ਪੰਜਾਬ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਫਾੳੂੂਡੇਸ਼ਨ ਦੇ ਪ੍ਰਧਾਨ ਤੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਸੰਧੂੂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ, ਜਦਕਿ ਪ੍ਰਧਾਨਗੀ ਪ੍ਰਿੰਸੀਪਲ ਮੋਨਿਕਾ ਨੇ ਕੀਤੀ।ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਾਂ ਬੋਲੀ ਪ੍ਰਤੀ ਸੁਹਿਰਦਤਾ ਵਧਾਉਣ ਵਾਲੇ ਗੀਤ, ਕਹਾਣੀਆਂ ਤੇ ਭਾਸ਼ਣ ਪੇਸ਼ ਕੀਤੇ। ਮੁੱਖ ਮਹਿਮਾਨ ਭੂਪਿੰਦਰ ਸਿੰਘ ਸੰਧੂ ਨੇ ਕਿਹਾ ਕਿ ਮਲਟੀਨੈਸ਼ਨਲ ਕੰਪਨੀਆਂ ਵਲੋਂ ਲੋਕ ਵਿਰੋਧੀ ਸਰਕਾਰਾਂ ਦੇ ਨਾਲ ਰਲ ਕੇ ਖੇਤਰੀ ਭਾਸ਼ਾਵਾਂ ਨੂੰ ਤਬਾਹ ਕੀਤਾ ਜਾ ਰਿਹਾ ਹੈ ਤੇ ਲੋਕਾਂ ਦੇ ਸਭਿਆਚਾਰ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ।ਉਹਨਾਂ ਨੇ ਕਿਹਾ ਕਿ ਪੰਜਾਬ ਰਾਜ ਦੇ 52 ਸਾਲ ਪੂਰੇ ਹੋਣ ਦੇ ਬਾਵਜੂਦ ਭਾਸ਼ਾ ਨੂੰ ਉਤਮ ਰੁੱਤਬਾ ਨਹੀਂ ਮਿਲਿਆ।ਡਾ. ਸੁਖਦੇਵ ਸਿੰਘ ਸੇਖੋਂ ਅਤੇ ਮਾਸਟਰ ਗੁਰਦੇਵ ਸਿੰਘ ਭਰੋਵਾਲ ਨੇ ਆਪਣੇ ਵਿਚਾਰ ਪੇਸ਼ ਕੀਤੇ।ਸ਼ਾਇਰ ਤਰਲੋਕ ਸਿੰਘ ਦੀਵਾਨਾ ਤੇ ਗੁਰਬਾਜ਼ ਸਿੰਘ ਛੀਨਾ ਨੇ ਸ਼ਾਇਰੀ ਪੇਸ਼ ਕੀਤੀ।ਸਕੂਲ ਦੇ ਵਿਦਿਆਰਥੀਆਂ ਨੇ ਮਲਵੱਈ ਗਿੱਧਾ ਪੇਸ਼ ਕੀਤਾ।ਇਸ ਮੌਕੇ ਨਵਜੀਤ ਸਿੰਘ ਗਰੋਵਰ, ਮਨਜੀਤ ਕੌਰ, ਸੰਤੋਖ ਸਿੰਘ, ਹਰਚਰਨ ਸਿੰਘ, ਜਸਵਿੰਦਰ ਸਿੰਘ, ਨਿਮਰਤਾ ਪਾਲ ਕੌਰ, ਬਲਜਿੰਦਰ ਸਿੰਘ, ਹਰਜੀਤ ਕੌਰ, ਮੈਡਮ ਬਬੀਤਾ ਆਦਿ ਅਧਿਆਪਕਾ ਨੇ ਹਾਜ਼ਰੀ ਭਰੀ। ਇਸ ਤੋਂ ਇਲਾਵਾ 500 ਤੋਂ ਵਧੇਰੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media