ਅੰਮ੍ਰਿਤਸਰ, 3 ਨਵੰਬਰ (ਪੰਜਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਦੀਆਂ ਤਿਆਰ
ਕੀਤੀਆਂ ਜਾ ਰਹੀਆਂ ਇਤਿਹਾਸ ਦੀਆਂ ਪੁਸਤਕਾਂ ਵਿਚ ਸਿੱਖ ਇਤਿਹਾਸ ਨੂੰ ਵਿਗਾੜਣ ਵਿਰੁੱਧ ਸਥਾਨਕ ਕੋਤਵਾਲੀ ਨਜ਼ਦੀਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਬੀਤੇ ਕੱਲ੍ਹ ਤੋਂ ਲਗਾਏ ਗਏ ਰੋਸ ਧਰਨੇ ਦੇ ਦੂਸਰੇ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਧਰਨੇ ਦੀ ਅਗਵਾਈ ਕੀਤੀ, ਜਦਕਿ ਇਸ ਧਰਨੇ ਵਿਚ ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰ, ਮੈਂਬਰਾਨ, ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਰਹੇ।ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ’ਚ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਦੀ ਅਗਵਾਈ ਵਿਚ ਇਕ ਵੱਡਾ ਜਥਾ ਰੋਸ ਧਰਨੇ ਵਾਲੇ ਸਥਾਨ ’ਤੇ ਪੁੱਜਾ, ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਿਰੋਪਾਓ ਦੇ ਕੇ ਨਿਵਾਜਿਆ ਗਿਆ। ਲੌਂਗੋਵਾਲ ਨੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਇਤਿਹਾਸ ਨਾਲ ਛੇੜ-ਛਾੜ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਨੂੰ ਸੋਚੀ ਸਮਝੀ ਚਾਲ ਤਹਿਤ ਕੀਤੀ ਕਾਰਵਾਈ ਕਰਾਰ ਦਿੱਤਾ।ਉਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਇਸ ਘਨੌਣੀ ਹਰਕਤ ਕਾਰਨ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਸਿੱਖ ਜਗਤ ਦੀ ਮੰਗ ਹੈ ਕਿ ਜਿੰਨਾ ਚਿਰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ, ਓਨੀ ਦੇਰ ਸਿੱਖ ਪੰਥ ਦਾ ਰੋਹ ਸ਼ਾਂਤ ਨਹੀਂ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਲਖਬੀਰ ਸਿੰਘ ਅਰਾਈਆਂਵਾਲਾ, ਭਗਵੰਤ ਸਿੰਘ ਸਿਆਲਕਾ, ਗੁਰਮੀਤ ਸਿੰਘ ਬੂਹ, ਸੱਜਣ ਸਿੰਘ ਬੱਜੂਮਾਨ, ਗੁਰਤੇਜ ਸਿੰਘ ਢੱਡੇ, ਹਰਦੇਵ ਸਿੰਘ ਰੋਗਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਗੁਰਪ੍ਰੀਤ ਸਿੰਘ ਝੱਬਰ, ਪਰਮਜੀਤ ਸਿੰਘ ਖ਼ਾਲਸਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਬੀਬੀ ਜੋਗਿੰਦਰ ਕੌਰ, ਗੁਰਿੰਦਰਪਾਲ ਸਿੰਘ ਗੋਰਾ, ਭਾਈ ਰਾਮ ਸਿੰਘ, ਸੁਖਵਰਸ਼ ਸਿੰਘ ਪੰਨੂੰ, ਜਰਨੈਲ ਸਿੰਘ ਡੋਗਰਾਵਾਲਾ, ਅਵਤਾਰ ਸਿੰਘ ਵਣਵਾਲਾ, ਮਨਜੀਤ ਸਿੰਘ ਬੱਪੀਆਣਾ, ਪਰਮਜੀਤ ਸਿੰਘ ਰਾਏਪੁਰ, ਪ੍ਰਿਤਪਾਲ ਸਿੰਘ ਪਾਲੀ, ਗੁਰਮੇਲ ਸਿੰਘ ਸੰਗਤਪੁਰਾ, ਅਮਰਜੀਤ ਸਿੰਘ ਭਲਾਈਪੁਰ, ਗੁਰਨਾਮ ਸਿੰਘ ਜੱਸਲ, ਬਲਦੇਵ ਸਿੰਘ ਕਲਿਆਣ, ਮਲਕੀਤ ਸਿੰਘ ਚੰਗਾਲ, ਹਰਜਾਪ ਸਿੰਘ ਸੁਲਤਾਨਵਿੰਡ, ਚਰਨਜੀਤ ਸਿੰਘ ਕਾਲੇਵਾਲ, ਕੁਲਦੀਪ ਸਿੰਘ ਤੇੜਾ, ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਜਥੇਦਾਰ ਗੁਰਲਾਲ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦਾ ਸਟਾਫ਼ ਮੌਜੂਦ ਸੀ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media