ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਕ ਉਚ
ਪੱਧਰੀ ਟੀਮ ਵੱਲੋਂ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਮੂਲੇ ਚੱਕ, ਫਤਿਹ ਸਿੰਘ ਕਲੋਨੀ ਅਤੇ ਭਗਤਾਂਵਾਲਾ ਦਾ ਦੌਰਾ ਕੀਤਾ ਗਿਆ। ਇਸ ਉਚ ਪੱਧਰੀ ਟੀਮ ਵਿੱਚ ਚੰਡੀਗੜ ਤੋਂ ਆਏ ਚੀਫ ਇੰਜਨੀਅਰ ਮੁਖਤਿਆਰ ਸਿੰਘ, ਸੀਵਰੇਜ ਬੋਰਡ ਅਤੇ ਨਗਰ ਨਿਗਮ ਦੇ ਅਧਿਕਾਰੀ ਅਨੁਰਾਗ ਮਹਾਜਨ ਐਸ.ਈ, ਐਕਸੀਅਨ ਪੰਕਜ ਜੈਨ, ਐਸ.ਡੀ.ਓ ਗੁਰਦੀਪ ਸਿੰਘ, ਦੋਵੇਂ ਜੇ.ਈ ਰਾਜੀਵ ਕੁਮਾਰ, ਵਿਕਰਮ ਅਤੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਮਹੇਸ਼ ਖੰਨਾ, ਪਰਮਜੀਤ ਚੋਪੜਾ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਚੀਫ ਇੰਜਨੀਅਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਲੋਕਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ ਕਿ ਸਵੀਰੇਜ ਸਿਸਟਮ ਬੰਦ ਹੈ, ਜਿਸ ਨਾਲ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਮੁਖਤਿਆਰ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀਆਂ ਹਦਾਇਤਾਂ ਅਨੁਸਾਰ ਉਹ ਇਥੇ ਦੌਰਾ ਕਰਨ ਆਏ ਹਨ ਅਤੇ ਉਨ੍ਹਾਂ ਵੱਲਂੋ ਵੱਖ ਵੱਖ ਥਾਵਾਂ ਤੇ ਜਾ ਕੇ ਸੀਵਰੇਜ ਸਿਸਟਮ ਦਾ ਜਾਇਜ਼ ਲਿਆ ਗਿਆ ਹੈ। ਚੀਫ ਇੰਜਨੀਅਰ ਨੇ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਸਾਰੇ ਸੀਵਰੇਜ ਸਿਸਟਮ ਨੂੰ ਸਾਫ ਕਰਵਾਇਆ ਜਾਵੇਗਾ ਜਿਸ `ਤੇ ਲਗਭਗ 1 ਕਰੋੜ ਰੁਪਏ ਖਰਚ ਆਉਣਗੇ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀਆਂ ਹਦਾਇਤਾਂ ਅਨੁਸਾਰ ਇਹ ਉਚ ਪੱਧਰੀ ਟੀਮ ਵੱਲੋਂ ਕੇਂਦਰੀ ਵਿਧਾਨ ਸਭਾ ਹਲਕੇ ਦੇ ਵੱਖ ਵੱਖ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਲਕੇ ਦੇ ਲੋਕਾਂ ਦੀ ਮੰਗ ਸੀ ਕਿ ਸਾਰੇ ਸੀਵਰੇਜ ਸਿਸਟਮ ਦੀ ਸਾਫ ਸਫਾਈ ਕਰਵਾਈ ਜਾਵੇ।ਕੌਂਸਲਰ ਸੋਨੀ ਨੇ ਦੱਸਿਆ ਕਿ ਸਾਡੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਵਿਕਾਸ ਕੰਮਾਂ ਵਿੱਚ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।
Check Also
ਜ਼ਿਲ੍ਹਾ ਅੰਮ੍ਰਿਤਸਰ ਵਿਖੇ 14 ਨਵੇਂ `ਆਮ ਆਦਮੀ ਕਲੀਨਿਕ` ਲੋਕਾਂ ਨੂੰ ਕੀਤੇ ਸਮਰਪਿਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿਹਤ ਕ੍ਰਾਂਤੀ ਤਹਿਤ …
Punjab Post Daily Online Newspaper & Print Media