ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ ਸੱਗੂ) – ਦੋ ਦਿਨਾ ਜ਼ਿਲ੍ਹਾ ਪੱਧਰੀ ਹੈਂਡਬਾਲ ਟੂਰਨਾਮੈਂਟ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਟੀਮ ਨੇ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ।ਮੁਕਾਬਲੇ ਦਾ ਆਯੋਜਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਕੀਤਾ ਗਿਆ ਸੀ ਜਿਸ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ 10 ਟੀਮਾਂ ਨੇ ਭਾਗ ਲਿਆ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੱਘ ਦੀ ਟੀਮ ਦੂਸਰੇ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦੀ ਟੀਮ ਤੀਸਰੇ ਸਥਾਨ ਤੇ ਰਹੀ ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਮੈਂਬਰ ਇੰਚਾਰਜ ਸ੍ਰ. ਹਰਮਿੰਦਰ ਸਿੰਘ, ਪਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ, ਸਪੋਰਟਸ ਡਾਇਰੈਕਟਰ ਸ੍ਰ. ਲਖਬੀਰ ਸਿੰਘ ਖਿਆਲਾ ਅਤੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ ਕੋਚ (ਡੀ.ਪੀ.ਈ.) ਸ੍ਰ. ਅਮਰਜੀਤ ਸਿੰਘ, ਡੀ.ਪੀ.ਈ. ਸ੍ਰ. ਭੁਪਿੰਦਰ ਸਿੰਘ ਵੀ ਮੌਜੂਦ ਸਨ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …