Thursday, May 29, 2025
Breaking News

ਖ਼ਾਲਸਾ ਕਾਲਜ `ਚ 3 ਰੋਜ਼ਾ ਟਰੇਨਿੰਗ ਕੈਂਪ ਦੌਰਾਨ ਦਿੱਤੀ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਲਗਾਏ ਗਏ 3 ਰੋਜ਼ਾ ਟ੍ਰੇਨਿੰਗ ਕੈਂਪ PPN0411201804ਲਗਾਇਆ ਗਿਆ।ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ’ਚ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਨੇ ਬੀ.ਐਸ.ਸੀ ਫ਼ਾਈਨਲ ਦੇ ਵਿਦਿਆਰਥੀਆਂ ਨੂੰ ਖੁੰਬਾਂ ਦੀ ਕਾਸ਼ਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਭਾਟੀਆ ਨੇ ਵਿਦਿਆਰਥੀਆਂ ਨੂੰ ਬਟਨ ਖੁੰਬ ਅਤੇ ਢੀਂਗਰੀ ਖੁੰਬ ਦੀ ਕਾਸ਼ਤ, ਕਿਸਮਾਂ, ਕੰਪੋਸਟ (ਖਾਦ) ਦੀ ਤਿਆਰੀ, ਬਿਜ਼ਾਈ ਦਾ ਢੰਗ ਦੇ ਨਾਲ ਮੰਡੀਕਰਨ ਬਾਰੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਤੂੜੀ, ਪਰਾਲੀ ਨੂੰ ਸਾੜਨ ਨਾਲੋ ਖੁੰਬਾਂ ਦੀ ਖੇਤੀ ’ਚ ਵਰਤਣ ਦੀਆਂ ਸੰਭਾਵਨਾਵਾਂ ਦੀ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਕਿਤਾਬੀ ਗਿਆਨ ਦੇ ਨਾਲ ਨਾਲ ਖੁੰਬਾਂ ਨੂੰ ਇਕ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਦੱਸਿਆ ਕਿ ਬਟਨ ਤੇ ਢੀਂਗਰੀ ਖੁੰਬ ਸਤੰਬਰ ਤੋਂ ਮਾਰਚ ਦੇ ਮੌਸਮ ’ਚ ਲਗਾਉਣੀ ਜਿਆਦਾ ਬੇਹਤਰ ਹੁੰਦੀ ਹੈ। ਜਦ ਕਿ ਪਰਾਲੀ ਵਾਲੀਆਂ ਖੁੰਬਾਂ ਅਪ੍ਰੈਲ ਤੋਂ ਅਗਸਤ ਦੀ ਬਹਾਰ ਲਗਾਈ ਜਾਂਦੀ ਹੈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਇਸ ਮੌਕੇ ਸਿਖਿਆਰਥੀਆਂ ਨੂੰ ਵਿੱਦਿਆ ਦੇ ਨਾਲ-ਨਾਲ ਕਿੱਤਾ ਮੁੱਖੀ ਪ੍ਰੈਕਟੀਕਲ ਟਰੇਨਿੰਗ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਟਰੇਨਿੰਗ ਸੈਂਟਰ ਦੇ ਸਟਾਫ਼ ਵਲੋਂ ਕੀਤੇ ਜਾ ਰਹੇ ਯਤਨਾਂ ਨੂੰ ਸਲਾਹਿਆ।
 

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …

Leave a Reply