Thursday, August 7, 2025
Breaking News

ਸਰਕਾਰੀ ਸੀਨੀ. ਸਕੂਲ ਨਾਜੋਚੱਕ ਦੇ ਬੱਚਿਆਂ ਨੇ ਪਰਾਲੀ ਸਾੜਣ ਖਿਲਾਫ ਕੱਢਿਆ ਚੇਤਨਾ ਮਾਰਚ

PPN0511201807ਪਠਾਨਕੋਟ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ।ਪ੍ਰਿੰਸੀਪਲ ਵਿਜੇ ਰਾਣੀ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਜਾਗਰੁਕਤਾ ਸਮਾਰੋਹ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕੀਤਾ।ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸ਼੍ਰੀਮਤੀ ਅਨੂੰ ਲੈਕਚਰਾਰ, ਜੀਵਨ ਲਾਲ, ਰਘਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਬੱਚੇ ਹਾਜ਼ਰ ਸਨ।
         ਸਕੂਲ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ, ਫਾਸਫੋਰਸ ਅਤੇ ਸਲਫਰ ਦੀ ਫਸਲੀ ਰਹਿੰਦ ਖੂੰਹਦ ਨੂੰ ਅੱਗ ਨਾਲ ਨੁਕਸਾਨ ਹੁੰਦਾ ਹੈ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਤੇ ਪਸ਼ੂਆਂ  ਦੀ ਸਿਹਤ ਅਤੇ ਚੌਗਿਰਤੇ `ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਲਈ ਘਾਤਕ ਹਨ।ਡਾ.  ਮਨਦੀਪ ਕੌਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ। ਉਨਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਆਪਣੇ ਮਾਪਿਆਂ, ਆਢੀਆਂ ਗੁਆਂਢੀਆਂ, ਰਿਸ਼ਤੇਦਾਰਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਣ ਬਾਰੇ ਪ੍ਰੇਰਿਤ ਕਰਨ।ਪਿੰਸੀਪਲ ਵਿਜੇ ਰਾਣੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਨਾਲ ਵਾਤਾਵਰਣ ਪ੍ਰਦੂਸ਼ਣ ਨਹੀਂ ਹੁੰਦਾ।ਇਸ ਮੌਕੇ ਦੋ ਬੱਚਿਆਂ ਨੇ ਝੋਨੇ ਦੀ ਪਰਾਲੀ ਸਾੜਣ ਨਾਲ ਬੁਰੇ ਪ੍ਰਭਾਵਾਂ ਬਾਰੇ ਭਾਸ਼ਣ ਦਿੱਤੇ।ਅਖੀਰ ਵਿੱਚ ਨਾਜੋਚੱਕ ਪਿੰਡ ਵਿੱਚ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਚੇਤਨਾ ਮਾਰਚ ਵੀ ਕੱਢਿਆ ਗਿਆ।
 

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply