Monday, July 27, 2026

ਦੀਵਾਲੀ ਰੋਸ਼ਨੀਆਂ ਦੇ ਤਿਉਹਾਰ ਵਜੋਂ ਮਨਾਈ ਜਾਵੇ – ਡੀ.ਸੀ

ਰਾਤ 10 ਵਜੇ ਤੱਕ ਹੀ ਚਲਾਈ ਜਾਵੇ ਆਤਿਸ਼ਬਾਜੀ

Ramvir DC1ਪਠਾਨਕੋਟ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਦੀਵਾਲੀ ਨੂੰ ਪ੍ਰਦੂਸ਼ਣ ਅਤੇ ਸ਼ੋਰ ਸ਼ਰਾਬੇ ਵਾਲਾ ਤਿਉਹਾਰ ਨਾ ਬਣਾ ਕੇ ਰੋਸ਼ਨੀਆਂ ਦੇ ਤਿਉਹਾਰ ਵਜੋਂ ਮਨਾਇਆ ਜਾਵੇ। ਇਸ ਵਾਰ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਗਰੀਨ ਦੀਵਾਲੀ ਮਨਾਈ ਜਾਵੇ ਤਾਂ ਜੋ ਵਾਤਾਵਾਰਣ ਨੂੰ ਦੂਸਿਤ ਹੋਣ ਤੋਂ ਬਚਾਇਆ ਜਾ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਨੇ ਕਿਹਾ ਕਿ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਗਏ ਹਨ।ਉਨ੍ਹਾਂ ਕਿਹਾ ਕਿ ਸਾਡੀ ਸਾਰਿਆਂ ਦੀ ਜਿੰਮੇੇਦਾਰੀ ਬਣਦੀ ਹੈ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਈਏ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਜੇਕਰ ਅਸੀਂ ਆਪਣੇ ਬੱਚਿਆਂ ਨੂੰ ਦੀਵਾਲੀ ਨੂੰ ਚਲਾਏ ਜਾਣ ਵਾਲੇ ਪਟਾਕਿਆਂ ਤੋਂ ਹੋਣ ਵਾਲੇ ਪ੍ਰਦੂਸ਼ਣ ਅਤੇ ਇਸ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਤੋਂ ਜਾਗਰੂਕ ਕਰੀਏ।
      ਡੀ.ਸੀ ਰਾਮਵੀਰ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਦੀਵਾਲੀ ਨੂੰ ਪਟਾਕੇ/ਆਤਿਸਬਾਜੀ ਕੇਵਲ ਰਾਤ 10 ਵਜੇ ਤੱਕ ਹੀ ਚਲਾਏ ਜਾਣ।ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਇਸ ਸਮੇਂ ਤੋਂ ਬਾਅਦ ਪਟਾਖੇ ਚਲਾਏਗਾ ਉਸ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪਟਾਕਾ ਵਿਕ੍ਰੇਤਤਾਵਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ (ਪ੍ਰੋਟੈਕਸ਼ਨ) ਨਿਯਮ-1986 ਦੇ ਅਨੁਸਾਰ ਕੋਈ ਵੀ ਪਟਾਕੇ/ਆਤਿਸਬਾਜੀ 125 ਡੈਸੀਬਲ ਤੋਂ ਵੱਧ ਅਵਾਜ਼ ਪੈਦਾ ਕਰਨ ਵਾਲੇ ਪਟਾਕਿਆਂ ਦੀ ਵਿਕਰੀ ਨਾ ਕੀਤੀ ਜਾਵੇ।
 ਉਹਨਾਂ ਦੱਸਿਆ ਕਿ ਆਮ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕਰਨ ਸਬੰਧੀ ਸਮਾਜ ਸੇਵੀ ਸੰਸਥਾਵਾਂ ਅਤੇ ਅਗਾਂਹਵਧੂ ਲੋਕਾਂ ਦਾ ਵੀ ਸਹਿਯੋਗ ਲਿਆ ਜਾਵੇਗਾ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਗੁਰਦੁਆਰਿਆਂ, ਮੰਦਿਰਾਂ ਅਤੇ ਧਾਰਮਿਕ ਸਥਾਨਾਂ ਰਾਹੀਂ ਅਨਾਂਊਂਸਮੈਂਟ ਵੀ ਕਰਵਾਈ ਜਾਵੇਗੀ ।ਇਸ ਤੋਂ ਇਲਾਵਾ ਆਂਗਨਵਾੜੀ ਵਰਕਰਾਂ ਰਾਹੀਂ ਵੀ ਪਿੰਡਾਂ ਦੇ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਜਾਗਰੂਕ ਕੀਤਾ ਜਾਵੇਗਾ।
 

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply