Tuesday, September 22, 2026

ਸ਼੍ਰੋਮਣੀ ਅਕਾਲੀ ਦਲ (ਅ) ਮਾਨਸਾ ਵਲੋਂ 26ਵਾਂ ਜੱਥਾ ਬਰਗਾੜੀ ਲਈ ਰਵਾਨਾ

ਭੀਖੀ, 5 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਜਿਲਾ ਪ੍ਰਧਾਨ PPN0511201804ਜਥੇਦਾਰ ਬਲਵੀਰ ਸਿੰਘ ਬੱਛੋਆਣਾ ਜੁਗਿੰਦਰ ਸਿੰਘ ਬੋਹਾ ਪ੍ਰਧਾਨ ਕਿਸਾਨ ਵਿੰਗ ਮਾਨਸਾ ਹੈਡ ਗ੍ਰੰਥੀ ਬਾਬਾ ਨਾਜ਼ਰ ਸਿੰਘ ਅਤਲਾ ਕਲਾਂ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਮਾਨਸਾ ਜਿਲੇ ਤੋਂ 26ਵਾਂ ਜੱਥਾ ਇਨਸਾਫ ਮੋਰਚੇ ਵਿੱਚ ਸਾਮਲ ਹੋਣ ਲਈ ਗੁਰੂਦੁਆਰਾ ਸਾਹਿਬ ਅਤਲਾ ਕਲਾਂ ਤੋਂ  ਬਰਗਾੜੀ ਲਈ ਰਵਾਨਾ।ਪੱਤਰਕਾਰਾਂ ਨਾਲ ਗੱਲ ਕਰਦਿਆਂ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਬਰਗਾੜੀ ਮੋਰਚਾ ਦਿਨੋਂ ਦਿਨ ਆਪਣੀ ਸਫਲਤਾ ਵੱਲ ਵਧ ਰਿਹਾ ਹੈ।ਇਸ ਮੌਕੇ ਸੁਰਜੀਤ ਸਿੰਘ, ਰੂਪ ਸਿੰਘ, ਗੁਰਜੰਟ ਸਿੰਘ, ਹਾਕਮ ਸਿੰਘ ਪ੍ਰਧਾਨ, ਰਾਜ਼ ਸਿੰਘ, ਮਿੱਠੂ ਸਿੰਘ ਅਤਲਾ, ਮਹਿੰਦਰ ਸਿੰਘ ਬੁਰਜ ਹਰੀ, ਮਨਜੀਤ ਸਿੰਘ ਢੈਪਈ ਅਤੇ ਸੁਖਰਾਜ ਸਿੰਘ ਅਤਲਾ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply