ਨਵੀਂ ਦਿੱਲੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਆਲੀਅਰ ਦੇ ਕਿਲ੍ਹੇ ਵਿੱਚ ਕੈਦ 52 ਭਾਰਤੀ ਰਾਜਿਆਂ ਨੂੰ ਆਪਣੇ ਨਾਲ
ਰਿਹਾਅ ਕਰਵਾ ਕੇ, ਜਿਸ ਦਿਨ ਸ੍ਰੀ ਅੰਮ੍ਰਿਤਸਰ ਪੁਜੇ, ਉਹ ਦਿਨ ਸਿੱਖ ਜਗਤ ਵਲੋਂ ਬੰਦੀ-ਛੋੜ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਚਲਿਆ ਆ ਰਿਹਾ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ 7 ਨਵੰਬਰ (22 ਕੱਤਕ) ਸ਼ਾਮ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਬੰਦੀ-ਛੋੜ ਦਿਵਸ ਸ਼ਰਧਾ ਅਤੇ ਉਤਸਾਹ ਨਾਲ ਮਨਾਉਣ ਲਈ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ ਨੇ ਦਸਿਆ ਇਸ ਗੁਰਮਤਿ ਸਮਾਗਮ ਦੀ ਅਰੰਭਤਾ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਫਤਿਹ ਸਿੰਘ ਸ਼ਾਂਤ ਵਲੋਂ ਕੀਰਤਨ ਰਾਹੀਂ ਕੀਤੀ ਜਾਇਗੀ।ਉਪਰੰਤ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਰਣਜੀਤ ਸਿੰਘ ਗੁਰਸ਼ਬਦ ਦੀ ਕਥਾ ਰਾਹੀਂ ਬੰਦੀ-ਛੋੜ ਦਿਵਸ ਸੰਬੰਧੀ ਇਤਿਹਾਸਕ ਜਾਣਕਾਰੀ ਵਿਸਥਾਰ ਨਾਲ ਸੰਗਤਾਂ ਨੂੰ ਦੇਣਗੇ ਅਤੇ ਭਾਈ ਮਨੋਹਰ ਸਿੰਘ ਗੁਰਵਿੰਦਰ ਸਿੰਘ ਹਜ਼ੂਰੀ ਕੀਰਤਨੀਏ ਗੁ. ਸੀਸਗੰਜ ਸਾਹਿਬ, ਭਾਈ ਨਰਿੰਦਰ ਸਿੰਘ ਬਨਾਰਸ ਵਾਲੇ (ਸ੍ਰੀ ਦਰਬਾਰ ਸਾਹਿਬ) ਅਤੇ ਭਾਈ ਗੁਰਦੇਵ ਸਿੰਘ (ਆਸਟ੍ਰੇਲੀਆ) ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media