Wednesday, November 4, 2026

ਐਸ.ਐਸ.ਡੀ ਬੀ.ਐਡ ਗਰਲਜ਼ ਕਾਲਜ ਵਿਖੇ ਡੇਂਗੂ ਦੀ ਰੋਕਥਾਮ ਸਬੰਧੀ ਸੈਮੀਨਾਰ

ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)-ਸਥਾਨਕ ਐਸ.ਐਸ.ਡੀ ਬੀ.ਐਡ ਗਰਲਜ਼ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ PPN0511201809ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ।ਸਿਵਲ ਹਸਪਤਾਲ ਦੇ ਸਿਵਲ ਸਰਜਨ ਅਤੇ ਜਿਲ੍ਹਾ ਮਲੇਰੀਆ ਅਫਸ਼ਰ ਡਾ: ਰਾਜਪਾਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਡੇਂਗੂ ਦੇ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਇਸ ਦੇ ਡੰਗ ਤੋਂ ਬਚਾਅ ਬਾਰੇ ਵੀ ਦੱਸਿਆ ਗਿਆ।ਉਨ੍ਹਾਂ ਵਿਦਿਆਰਥੀਆਂ ਨੂੰ ਡਰਾਈ ਫਰਾਈ ਡੇਅ ਅਤੇ ਸੈਵਨ ਅੱਪ ਦੇ ਬਾਰੇ ਵੀ ਜਾਣਕਾਰੀ ਦਿੱਤੀ ਗਈ।ਸਿਹਤ ਵਿਭਾਗ ਦੁਆਰਾ ਡੇਂਗੂ ਦੀ ਰੋਕਥਾਮ ਦੀ ਮੁਹਿੰਮ ਬਾਰੇ ਵੀ ਦੱਸਿਆ ਗਿਆ।
ਕਾਲਜ ਪ੍ਰਿੰਸੀਪਲ ਡਾ: ਅਨੂ ਮਲਹੋਤਰਾ ਅਤੇ ਅਫ਼ਸਰ ਮਨਿੰਦਰ ਕੌਰ ਨੇ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਡੇਂਗੂ ਰੋਕਥਾਮ ਬਾਰੇ ਆਪਣੇ ਆਸ-ਪਾਸ ਦੇ ਘਰਾਂ ਵਿੱਚ ਜਾ ਕੇ ਜਾਣਕਾਰੀ ਦੇਣ।ਕਾਲਜ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸੰਜੇ ਗੋਇਲ ਅਤੇ ਸੈਕਟਰੀ ਸੰਜੀਵ ਜ਼ਿੰਦਲ ਵਲੋਂ ਵਿਦਿਆਰਥੀਆਂ ਦੇ ਅਜਿਹੇ ਯਤਨਾਂ ਦੀ ਭਰਪੂਰ ਪ੍ਰਸੰਸਾ ਕੀਤੀ ਗਈ ।
 

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply