Monday, August 11, 2025
Breaking News

ਸਰਬਤ ਦੇ ਭਲੇ ਲਈ ਸਜਾਇਆ ਕੀਰਤਨ ਦਰਬਾਰ

ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਪਵਿੱਤਰ ਅਸਥਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ PPN0511201810ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਸ਼ਾਮ 7 ਵਜੇ ਤੋਂ 10 ਵਜੇ ਤੱਕ ਸ਼ਬਦ ਚੋਂਕੀ ਜੱਥੇ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੇ 550 ਸਾਲ ਨੂੰ ਸਮਰਪਿਤ ਸਰਬਤ ਦੇ ਭਲੇ ਲਈ ਕੀਰਤਨ ਦਰਬਾਰ ਕਰਵਾਇਆ ਗਿਆ।ਹਜੂਰੀ ਰਾਗੀ ਗੁਰਦੁਆਰਾ ਕਿਲ੍ਹਾ ਮੁਬਾਰਕ, ਮੁੱਖ ਗ੍ਰੰਥੀ ਜਗਤਾਰ ਸਿੰਘ ਵਲੋਂ ਸਮਾਗਮ ਦੀ ਸ਼ੁਰੂਆਤ ਕੀਤੀ ਗਈ।ਇਨ੍ਹਾਂ ਤੋਂ ਇਲਾਵਾ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ, ਗੁਰਦੁਆਰਾ ਸਾਹਿਬ ਭਾਈ ਜਗਤਾ ਜੀ, ਭਾਈ ਮਹਿਤਾਬ ਸਿੰਘ ਜਲੰਧਰ ਵਾਲਿਆਂ ਵਲੋਂ ਵਿਸੇਸ਼ ਤੌਰ ’ਤੇ ਸੰਗਤਾਂ ਨੂੰ ਰੱਬੀ ਬਾਣੀ ਨਾਲ ਨਿਹਾਲ ਕੀਤਾ ਗਿਆ।
ਇਸ ਮੌਕੇ ਪ੍ਰਚਾਰਕਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਕਿਲ੍ਹਾ ਮੁਬਾਰਕ ਦੇ ਮੈਨੇਜਰ ਇਕਬਾਲ ਸਿੰਘ ਅਤੇ ਲੰਗਰ ਬਣਾਉਣ ਵਾਲੇ ਵੀਰ ਪ੍ਰੀਤਮ ਸਿੰਘ ਨੂੰ ਗੁਰੂ ਦੀ ਬਖ਼ਸ਼ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਸ਼ਬਦ ਚੋਂਕੀ ਦੇ ਜੱਥੇ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।ਅੰਤ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply