ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜਖਮੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ -ਡੀ.ਸੀ
ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – 19 ਦਸੰਬਰ ਦੁਸ਼ਹਿਰੇ ਵਾਲੇ ਦਿਨ ਹੋਏ ਭਿਆਨਕ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ
ਪਰਿਵਾਰਾਂ ਅਤੇ ਜਖਮੀ ਹੋਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਅੱਜ ਸਥਾਨਕ ਰੈਡ ਕਰਾਸ ਵਿਖੇ ਰੈਡ ਕਰਾਸ ਦੀ ਸਹਾਇਤਾ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਨੇ 20 ਪਰਿਵਾਰਾਂ ਨੂੰ ਰਾਸ਼ਨ ਅਤੇ ਕੱਪੜਿਆਂ ਦੀ ਵੰਡ ਕੀਤੀ।ਇਸ ਦੋਰਾਨ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਐਸ.ਡੀ.ਐਮ ਰਾਜੇਸ਼ ਸ਼ਰਮਾ ਅਤੇ ਸਕੱਤਰ ਰੈਡ ਕਰਾਸ ਰਣਧੀਰ ਠਾਕੁਰ ਸਨ।
ਸੰਘਾ ਨੇ ਦੱਸਿਆ ਕਿ ਅੱਜ ਇਨ੍ਹਾਂ 20 ਪਰਿਵਾਰਾਂ ਨੂੰ ਘਰ ਦੇ ਚੁੱਲੇ ਚੌਂਕੇ ਲਈ ਰਾਸ਼ਨ ਅਤੇ ਹਰ ਪਰਿਵਾਰ ਨੂੰ 2 ਕੰਬਲ ਅਤੇ 2 ਲੇਡੀਜ਼ ਸੂਟਾਂ ਦੀ ਵੰਡ ਕੀਤੀ ਗਈ ਹੈ।ਸੰਘਾ ਨੇ ਦੱਸਿਆ ਕਿ ਕੁਝ ਕਾਰਨਾਂ ਕਰਕੇ ਅੱਜ ਜਿਆਦਾ ਪਰਿਵਾਰ ਇਥੇ ਪਹੰੁਚ ਨਹੀਂ ਸਕੇ ਉਨ੍ਹਾਂ ਨੂੰ ਕੱਲ ਰਾਸ਼ਨ ਅਤੇ ਕੱਪੜਿਆਂ ਦੀ ਵੰਡ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਹਰ ਵੇਲੇ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਅਤੇ ਜਖਮੀ ਵਿਅਕਤੀਆਂ ਦੀ ਸਹਾਇਤਾ ਨਹੀ ਤੱਤਪਰ ਹੈ।ਉਨ੍ਹਾਂ ਦੱਸਿਆ ਕਿ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਜਖਮੀਆਂ ਨੂੰ ਮੁਆਵਜਾ ਰਾਸ਼ੀ ਜਿਆਦਾਤਰ ਦੇ ਦਿੱਤੀ ਗਈ ਹੈ ਅਤੇ ਜੋ ਪਰਿਵਾਰ ਮੁਆਵਜਾ ਰਾਸ਼ੀ ਤੋਂ ਰਹਿ ਗਏ ਨੂੰ ਜਲਦੀ ਹੀ ਚੈਕਾਂ ਦੀ ਵੰਡ ਕਰ ਦਿੱਤੀ ਜਾਵੇਗੀ।ਸੰਘਾ ਨੇ ਦੱਸਿਆ ਕਿ ਸਰਕਾਰ ਵੱਲੋਂ ਸਰਕਾਰੀ ਅਤੇ ਗੈਰ ਸਰਕਾਰੀ ਹਸਪਤਾਲਾਂ ਵਿੱਚ ਜਖਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media