ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ
ਸੀ.ਸੈ.ਪਬਲਿਕ ਸਕੂਲ ਵਿੱਚ ‘ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ’ ਮਨਾਉਣ ਦੇ ਉਦੇਸ਼ ਨਾਲ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।ਰੈਲੀ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਨਾਅਰਿਆਂ ਰਾਹੀਂ ਆਪਣੇ ਸਾਥੀ ਵਿਦਿਆਰਥੀਆਂ ਨੂੰ ਪਟਾਕੇ ਨਾ ਚਲਾਉਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪ੍ਰੇਰਿਤ ਕੀਤਾ।ਵਿਦਿਆਰਥੀਆਂ ਵੱਲੋਂ ਪਟਾਕੇ ਨਾ ਚਲਾਉਣ ਦੀ ਸਹੁੰ ਵੀ ਚੁੱਕੀ ਗਈ। ਬੱਚਿਆਂ ਨੇ ਕਿਹਾ ਕਿ ਉਹ ਪਟਾਕੇ ਚਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਨਾ ਕਰ ਕੇ ਨਿਵੇਕਲੇ ਅੰਦਾਜ਼ ਵਿੱਚ ਖੁਸ਼ੀਆਂ ਮਨਾਉਂਦੇ ਹੋਏ ਇੱਕ-ਦੂਜੇ ਨੂੰ ਤੋਹਫੇ ਵਜੋਂ ਪੌਦੇ ਦੇਣਗੇ ਅਤੇ ਗਰੀਬਾਂ ਤੇ ਲੋੜਵੰਦਾਂ ਦੀ ਮਦਦ ਕਰਨਗੇ।
ਸਕੂਲ ਦੇ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਕੀਤੇ ਪਟਾਕੇ ਨਾ ਚਲਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ।ਇਸਰੈਲੀ ਵਿੱਚ ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਨਰੂਲਾ, ਈਕੋ ਕਲੱਬ ਇੰਚਾਰਜ ਸ੍ਰੀਮਤੀ ਵਿਕਟੋਰੀਆ ਵੋਹਰਾ, ਅਧਿਆਪਕ ਅਤੇ ਵਿਦਿਆਰਥੀ ਸ਼ਾਮਿਲ ਸਨ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media