ਅੰਮ੍ਰਿਤਸਰ 6 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ
ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਵੱਖ-ਵੱਖ ਸੇਵਾਵਾਂ ਵਿਚ ਹਿੱਸਾ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਹੋਰਨਾਂ ਨੇ ਸਾਂਝੇ ਤੌਰ ’ਤੇ ਦਿੱਤੇ।
ਇਸ ਮੌਕੇ ਡਾ. ਰੂਪ ਸਿੰਘ ਨੇ ਕਿਹਾ ਕਿ ਸ੍ਰੀ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ, ਕਾਰਸੇਵਾ ਵਾਲੇ ਮਹਾਂਪੁਰਖਾਂ, ਹੋਟਲ ਮਾਲਕਾਂ, ਬੈਂਕ ਅਧਿਕਾਰੀਆਂ ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਗਿਆ ਹੈ।ਡਾ. ਰੂਪ ਸਿੰਘ ਨੇ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਜਿਥੇ ਸੰਗਤਾਂ ਦੀ ਰਿਹਾਇਸ਼ ਲਈ ਹੋਟਲ ਮਾਲਕਾਂ ਵੱਲੋਂ 200 ਤੋਂ ਵੱਧ ਕਮਰੇ ਦਿੱਤੇ ਗਏ, ਉਥੇ ਹੀ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਵੱਖ-ਵੱਖ ਸਭਾ-ਸੁਸਾਇਟੀਆਂ ਤੇ ਬੈਂਕਾਂ ਵੱਲੋਂ ਲੰਗਰਾਂ, ਰਿਹਾਇਸ਼, ਹੋਰਡਿੰਗ ਬੋਰਡਾਂ ਸਮੇਤ ਹੋਰ ਸੇਵਾਵਾਂ ਵਿਚ ਭਰਵਾਂ ਸਹਿਯੋਗ ਦਿੱਤਾ ਗਿਆ।ਸਨਮਾਨ ਸਮਾਰੋਹ ਦੌਰਾਨ ਪ੍ਰਕਾਸ਼ ਪੁਰਬ ਮੌਕੇ ਵਧੀਆ ਸੇਵਾਵਾਂ ਨਿਭਾਉਣ ਵਾਲੇ ਕੁੱਝ ਸ਼੍ਰੋਮਣੀ ਕਮੇਟੀ ੇ ਮੁਲਾਜ਼ਮਾਂ ਨੂੰ ਵੀ ਸਨਮਾਨਿਆ ਗਿਆ।ਸਨਮਾਨਿਤ ਸ਼ਖ਼ਸੀਅਤਾਂ ਵਿਚ ਕਾਰਸੇਵਾ ਭੂਰੀਵਾਲਿਆਂ ਵੱਲੋਂ ਬਾਬਾ ਅਵਤਾਰ ਸਿੰਘ, ਬਾਬਾ ਹਰਭਜਨ ਸਿੰਘ ਭਲਵਾਨ ਵੱਲੋਂ ਬਾਬਾ ਸਤਨਾਮ ਸਿੰਘ, ਬੀਬੀ ਕੌਲਾਂ ਭਲਾਈ ਕੇਂਦਰ ਵੱਲੋਂ ਹਰਵਿੰਦਰਪਾਲ ਸਿੰਘ, ਸੁਰਿੰਦਰ ਸਿੰਘ ਰੁਮਾਲਿਆਂਵਾਲੇ, ਜਗਜੀਤ ਸਿੰਘ ਖ਼ਾਲਸਾ, ਵੱਖ-ਵੱਖ ਬੈਂਕਾ ਦੇ ਮੈਨੇਜਰ, ਗੁਰਮੇਲ ਸਿੰਘ ਘਈ, ਗੁਰਦੀਪ ਸਿੰਘ ਸਲੂਜਾ, ਸੁਰਜੀਤ ਸਿੰਘ, ਸੁਰਿੰਦਰ ਸਿੰਘ ਪ੍ਰਧਾਨ ਹੋਟਲ ਐਸੋਸੀਏਸ਼ਨ, ਹਰਜਿੰਦਰ ਸਿੰਘ ਮੱਤੇਵਾਲ, ਬੀਬੀ ਪਰਮਜੀਤ ਕੌਰ ਪਿੰਕੀ, ਰਾਣਾ ਪਲਵਿੰਦਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਕੁੱਝ ਮੁਲਾਜ਼ਮ ਸ਼ਾਮਲ ਸਨ।
ਇਸ ਮੌਕੇ ਨਿੱਜੀ ਸਕੱਤਰ ਸੁਖਮਿੰਦਰ ਸਿੰਘ ਐਕਸੀਅਨ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ ਤੇ ਬਿਜੈ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਤਨਾਮ ਸਿੰਘ ਰਿਆੜ ਆਦਿ ਹਾਜ਼ਰ ਸਨ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media