ਸਮਰਾਲਾ, 9 ਨਵੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਬਿਜਲੀਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ
ਗਿਆ।ਯੂਥ ਵਿੰਗ ਲੋਕ ਇਨਸਾਫ ਪਾਰਟੀ ਵਿਧਾਨ ਸਭਾ ਹਲਕਾ ਸਮਰਾਲਾ ਪ੍ਰਧਾਨ ਕੁਲਜਿੰਦਰ ਸਿੰਘ ਧੀਮਾਨ ਦੀ ਰਹਿਨੁਮਾਈ ਹੇਠ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਏ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਅਤੇ ਬਾਬਾ ਮਨਜੀਤ ਸਿੰਘ ਲੱਲ ਕਲਾਂ ਵਾਲਿਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ।ਸੁਰਿੰਦਰ ਸਿੰਘ ਗਰੇਵਾਲ ਪ੍ਰਧਾਨ ਯੂਥ ਲੋਕ ਇਨਸਾਫ ਪਾਰਟੀ ਪੰਜਾਬ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।ਸਮਾਗਮ ਦੇ ਅਖੀਰ ਵਿੱਚ ਕੁਲਜਿੰਦਰ ਸਿੰਘ ਧੀਮਾਨ ਨੇ ਬਾਬਾ ਵਿਸ਼ਕਰਮਾ ਜੀ ਦੇ ਉਪਦੇਸ਼ਾਂ `ਤੇ ਚੱਲਣ ਅਤੇ ਮਿਹਨਤ ਵਿੱਚ ਵਿਸ਼ਵਾਸ਼ ਰੱਖਣ ਦੀ ਪ੍ਰੇਰਣਾ ਦਿੱਤੀ।ਉਨ੍ਹਾਂ ਆਈਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media