ਟਰੱਸਟ ਵੱਲੋਂ ਅੰਮ੍ਰਿਤਸਰ `ਚ ਜਲਦ ਸ਼ੁਰੂ ਹੋਵੇਗੀ ਕਫ਼ਾਇਤੀ ਟੈਸਟਾਂ ਦੀ ਸਹੂਲਤ- ਹੇਰ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਡਾ. ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ
ਰਹੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਸੰਸਥਾਵਾਂ,ਪਰਿਵਾਰਾਂ ਤੇ ਬੇਸਹਾਰਾ ਵਿਧਵਾਵਾਂ ਲਈ ਚਲਾਈ ਜਾ ਰਹੀ ਮਹੀਨਾਵਾਰ ਮਦਦ ਸਕੀਮ ਤਹਿਤ ਅੱਜ ਟਰੱਸਟ ਦੇ ਮਾਝਾ ਜੋਨ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਦੀ ਯੋਗ ਅਗਵਾਈ ਹੇਠ ਅਬਾਦੀ ਮਕਬੂਲਪੁਰਾ ਵਿੱਚ ਸਿਟੀਜਨ ਫਾਰਮ ਵਿੱਦਿਆ ਮੰਦਿਰ ਸਕੂਲ ਤੋਂ ਇਲਾਵਾ ਇਲਾਕੇ ਦੀਆਂ ਵਿਧਵਾਵਾਂ ਅਤੇ ਲੋੜਵੰਦਾਂ ਨੂੰ ਮਹੀਨਾਵਾਰ ਆਰਥਿਕ ਮਦਦ ਦੇ ਚੈਕ ਵੰਡੇ ਗਏ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਨੇ ਦੱਸਿਆ ਕਿ ਟਰੱਸਟ ਵਲੋਂ ਅੰਮ੍ਰਿਤਸਰ ਵਿੱਚ ਪਹਿਲਾਂ ਹੀ ਡਾ. ਓਬਰਾਏ ਦੀ ਸਰਪ੍ਰਸਤੀ ਹੇਠ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਅਪਰੇਸ਼ਨ ਕਰਵਾ ਕੇ ਮੁਫ਼ਤ ਲੈਂਜ਼ ਪਵਾਉਣ ਤੋਂ ਇਲਾਵਾ ਜਿੱਥੇ ਕਫ਼ਾਇਤੀ ਰੇਟਾਂ `ਤੇ ਡਾਇਲਸੈੱਸ ਦੀ ਸਹੂਲਤ ਦਿੱਤੀ ਜਾ ਰਹੀ ਹੈ, ਉਥੇ ਹੀ ਹੁਣ ਟਰੱਸਟ ਵੱਲੋਂ ਬਹੁਤ ਜਲਦ ਅੰਮ੍ਰਿਤਸਰ ਵਿਖੇ ਇੱਕ ਲੈਬਾਟਰੀ ਸਥਾਪਤ ਕਰ ਕੇ ਮਰੀਜ਼ਾਂ ਲਈ ਨਾ-ਮਾਤਰ ਰੇਟ `ਤੇ ਪੂਰੇ ਸਰੀਰ ਦੇ ਟੈਸਟ ਕਰਾਉਣ ਦੀ ਸਹੂਲਤ ਵੀ ਦਿੱਤੀ ਜਾਵੇਗੀ।ਇਸ ਮੌਕੇ ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ, ਸ਼ਿਸ਼ਪਾਲ ਸਿੰਘ ਲਾਡੀ, ਲਿਵਤਾਰ ਸਿੰਘ, ਮਾਸਟਰ ਅਜੀਤ ਸਿੰਘ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਵੀ ਹਾਜਰ ਸਨ ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media