ਕੈਪਟਨ ਅਮਰਿੰਦਰ ਸਿੰਘ ਸਿੱਖ ਜਗਤ ਤੋਂ ਖੁੱਲ੍ਹੇਆਮ ਮੁਆਫ਼ੀ ਮੰਗੇ – ਲੌਂਗੋਵਾਲ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਗੁਰ ਇਤਿਹਾਸ ਤੇ ਸਿੱਖ ਇਤਿਹਾਸ ਨੂੰ ਵਿਗਾੜਨ ਦੀ ਘਿਨੌਣੀ ਕਾਰਵਾਈ ਵਿਰੁੱਧ ਸਿੱਖ ਜਗਤ ਵਿਚ ਭਾਰੀ ਰੋਸ ਹੈ ਅਤੇ ਅੱਜ ਦੀ ਇਕੱਤਰਤਾ ਦੌਰਾਨ ਸਾਰੇ ਸਿੱਖ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਸਿੱਖ ਨੁਮਾਇੰਦਿਆਂ ਨਾਲ ਇਕੱਤਰਤਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਇਕੱਤਰਤਾ ਦੌਰਾਨ ਸਾਰੇ ਬੁਲਾਰਿਆਂ ਨੇ ਇਕ ਰਾਇ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਗੁਰ ਇਤਿਹਾਸ ਵਿਗਾੜਨ ਦੀ ਅਵੱਗਿਆ ਬਦਲੇ ਸਿੱਖ ਜਗਤ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ।ਉਨ੍ਹਾਂ ਕਿਹਾ ਕਿ ਇਕੱਤਰਤਾ ਦੌਰਾਨ ਆਏ ਵਿਚਾਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਗਾਮੀ ਜਨਰਲ ਹਾਊਸ ਵਿਚ ਵਿਚਾਰਿਆ ਜਾਵੇਗਾ ਅਤੇ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਮੁਆਫ਼ੀ ਨਾ ਮੰਗੀ ਤਾਂ ਸ਼੍ਰੋਮਣੀ ਕਮੇਟੀ ਕਾਨੂੰਨੀ ਕਾਰਵਾਈ ਨੂੰ ਅੰਜ਼ਾਮ ਦੇਵੇਗੀ।ਡਾ. ਕਿਰਪਾਲ ਸਿੰਘ ਨੂੰ ਸੇਵਾਵਾਂ ਤੋਂ ਫਾਰਗ ਕਰਨ ਸਬੰਧੀ ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰ ਇਤਿਹਾਸ ਬਾਰੇ ਗਲਤ ਤੱਥ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਗਲਤੀ ਸਵੀਕਾਰਨ ਦੀ ਬਜਾਏ ਕਿਤਾਬ ’ਚ ਸ਼ਾਮਲ ਗਲਤ ਤੱਥਾਂ ਨੂੰ ਸਹੀ ਠਹਿਰਾਉਣ ਦਾ ਯਤਨ ਕੀਤਾ।
ਇਸ ਤੋਂ ਪਹਿਲਾਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਪੰਜਾਬ ਸਰਕਾਰ ਵੱਲੋਂ ਗੁਰ ਇਤਿਹਾਸ ਵਿਗਾੜਨ ਵਿਰੁੱਧ ਨਿੰਦਾ ਮਤਾ ਪੇਸ਼ ਕੀਤਾ, ਜਿਸ ਨੂੰ ਹਾਜ਼ਰੀਨ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।
ਮਤੇ ਦੀ ਪ੍ਰੋੜਤਾ ਕਰਦਿਆਂ ਸੰਤ ਸਮਾਜ ਦੇ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਜਿਥੇ ਸਮੁੱਚੀਆਂ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਨਾਲ ਖੜਨ ਦੀ ਵਚਨਬੱਧਤਾ ਦੁਹਰਾਈ, ਉਥੇ ਹੀ ਸਿੱਖ ਜਗਤ ਨੂੰ ਇਸ ਮਾਮਲੇ ਵਿਚ ਅੱਗੇ ਆਉਣ ਦੀ ਅਪੀਲ ਵੀ ਕੀਤੀ।ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਬਾਬਾ ਬਿਧੀਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਜਗਜੀਤ ਸਿੰਘ ਲੋਪੋਂ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ ਨਿਰਮਲੇ ਸੰਪਰਦਾਏ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਭਾਈ ਸੁਖਜੀਤ ਸਿੰਘ ਘਨ੍ਹੱਈਆ, ਭਾਈ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਡਾ. ਰੂਪ ਸਿੰਘ ਮੁੱਖ ਸਕੱਤਰ, ਸਿੱਖ ਵਿਦਵਾਨ ਡਾ. ਪਰਮਵੀਰ ਸਿੰਘ, ਡਾ. ਸੁਖਦਰਸ਼ਨ ਸਿੰਘ ਖਹਿਰਾ ਵੀ.ਸੀ. ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਇੰਦਰਪਾਲ ਸਿੰਘ, ਕਰਨਲ ਨਿਸ਼ਾਨ ਸਿੰਘ, ਡਾ. ਤੇਜਿੰਦਰ ਕੌਰ ਧਾਲੀਵਾਲ ਸਾਬਕਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਡਾ. ਹਰਭਜਨ ਸਿੰਘ ਡੇਹਰਾਦੂਨ, ਡਾ. ਸੂਬਾ ਸਿੰਘ ਤੇ ਡਾ. ਧਰਮਿੰਦਰ ਸਿੰਘ ਉੱਭਾ ਨੇ ਆਪਣੇ ਵਿਚਾਰ ਪ੍ਰਗਟ ਕੀਤੇ।
ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਪਰਦਾਵਾਂ, ਨਿਹੰਗ ਸਿੰਘ ਦਲਾਂ, ਸੰਤ ਸਮਾਜ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਬੁੱਧੀਜੀਵੀਆਂ ਵਿੱਚ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਬਾਬਾ ਜੱਸਾ ਸਿੰਘ, ਬਾਬਾ ਗੱਜਣ ਸਿੰਘ ਮੁਖੀ ਬਾਬਾ ਬਕਾਲਾ ਤਰਨਾ ਦਲ, ਬਾਬਾ ਮੇਜਰ ਸਿੰਘ ਵਾਂ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਕੁਲਵਿੰਦਰ ਸਿੰਘ ਚੌਤੇ, ਬਾਬਾ ਜਗਜੀਤ ਸਿੰਘ ਬੜੂ ਸਾਹਿਬ, ਬਾਬਾ ਲਾਲ ਸਿੰਘ, ਬਾਬਾ ਬਲਵਿੰਦਰ ਸਿੰਘ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਦਿਸ਼ਾਦੀਪ ਸਿੰਘ ਸੂਫ਼ੀ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ, ਗੁਰਮੇਲ ਸਿੰਘ ਸੰਗਤਪੁਰਾ, ਪਰਮਜੀਤ ਸਿੰਘ ਖ਼ਾਲਸਾ ਬਰਨਾਲਾ, ਬਲਦੇਵ ਸਿੰਘ ਚੂੰਘਾ, ਪਰਮਜੀਤ ਸਿੰਘ ਰਾਏਪੁਰ, ਸ਼੍ਰੋਮਣੀ ਕਮੇਟੀ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਬਿਜੈ ਸਿੰਘ ਬਾਦੀਆਂ, ਪਰਮਜੀਤ ਸਿੰਘ ਸਰੋਆ, ਨਿੱਜੀ ਸਕੱਤਰ ਸੁਖਮਿੰਦਰ ਸਿੰਘ ਐਕਸੀਅਨ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ ਕੰਗ, ਜਗਜੀਤ ਸਿੰਘ ਜੱਗੀ ਆਦਿ ਮੌਜੂਦ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …