65 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਪਹਿਲੇ ਪਾਤਸ਼ਾਹ ਧੰਨ ਸ੍ਰੀ
ਗੁਰੂ ਨਾਨਕ ਦੇਵ ਜੀ ਦੇ 550 ਸਾਲਾ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਲਈ 10ਵਾਂ ਮਹਾਨ ਗੁਰਮਤਿ ਸਮਾਗਮ ਸਥਾਨਕ ਨਿਊ ਗੁਰਨਾਮ ਨਗਰ ਸੁਲਤਾਨਵਿੰਡ ਰੋਡ ਵਿਖੇ ਕਰਵਾਇਆ ਗਿਆ।ਸੁਸਾਇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ ਉਪੰਰਤ ਖੁੱਲ੍ਹੇ ਪੰਡਾਲ ’ਚ ਦੀਵਾਨ ਸਜਾਏ ਗਏ, ਜਿਸ ਵਿੱਚ ਬਾਬਾ ਬਿਧੀ ਚੰਦ ਦਲ ਪੰਥ ਨਿਹੰਗ ਸਿੰਘਾਂ ਦੀ ਸੰਪਰਦਾ ਦੇ ਮੁੱਖੀ ਜਥੇਦਾਰ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਗੁ. ਟਾਹਲਾ ਸਾਹਿਬ ਦੇ ਮੁਖੀ ਜਥੇਦਾਰ ਬਾਬਾ ਦਰਸ਼ਨ ਸਿੰਘ ਨਿਹੰਗ, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਰਘਬੀਰ ਸਿੰਘ ਨਿਹੰਗ ਖਿਆਲੇ ਵਾਲੇ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਪ੍ਰਚਾਰਕ, ਪ੍ਰਿੰਸੀਪਲ ਭਾਈ ਇੰਦਰਪਾਲ ਸਿੰਘ ਆਦਿ ਵਿਸ਼ੇਸ਼ ਤੌਰ `ਤੇ ਸੰਗਤਾਂ ਦੇ ਦਰਸ਼ਨ ਕਰਨ ਪੁੱਜੇ।
ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਹਜੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ, ਰਾਗੀ ਭਾਈ ਗਗਨਦੀਪ ਸਿੰਘ, ਰਾਗੀ ਭਾਈ ਦਵਿੰਦਰ ਸਿੰਘ, ਬੀਬੀ ਕੌਲਾਂ ਟਰੱਸਟ ਦੇ ਰਾਗੀ ਭਾਈ ਅਮਨਦੀਪ ਸਿੰਘ, ਭਾਈ ਗੁਰਿੰਦਰਜੀਤ ਸਿੰਘ ਮਾਦੋਕੇ ਨੇ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਯੋਧਿਆਂ ਦੀਆਂ ਜੋਸ਼ੀਲੀਆਂ ਵਾਰਾਂ ਗਾਇਨ ਕਰਕੇ ਬੀਰ-ਰਸੀ ਮਾਹੌਲ ਸਿਰਜਿਆ।ਸਿੱਖ ਵਿਦਵਾਨ ਭਾਈ ਇੰਦਰਜੀਤ ਸਿੰਘ ਗੋਗੋਆਣੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਵਹਿਮਾਂ-ਭਰਮਾਂ ਦਾ ਖੰਡਨ ਕੀਤਾ।ਸਮੂਹ ਜੱਥਿਆਂ ਨੂੰ ਸਿਰੋਪਿਆਂ, ਦੁਸ਼ਾਲਿਆਂ ਅਤੇ ਸ਼ੀਲਡਾਂ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ 65 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ, ਜਿਨ੍ਹਾਂ ਨੂੰ ਸੁਸਾਇਟੀ ਵੱਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ।ਸਟੇਜ ਸਕੱਤਰ ਦੀ ਭੂਮਿਕਾ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਗੁਰਚਰਨ ਸਿੰਘ ਕਥਾਵਾਚਕ ਨੇ ਨਿਭਾਈ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media