Tuesday, October 6, 2026

ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕਰਨ ਵਾਲੀ ਯੂਨੀਅਨ ਨਾਲ ਕੋਈ ਸਮਝੌਤਾ ਨਹੀਂ -ਸਿਖਿਆ ਮੰਤਰੀ

ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਜਿਹੜੀਆਂ ਯੂਨੀਅਨਾਂ ਧਰਨੇ ਲਗਾ ਕੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕਰਦੀਆਂ ਹਨ, ਉਨ੍ਹਾਂ ਨਾਲ PPN0911201816ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।ਉਨ੍ਹਾਂ ਨੇ ਯੂਨੀਅਨ ਲੀਡਰਾਂ ਨੂੰ ਕਿਹਾ ਕਿ ਉਹ ਲੀਡਰ ਬਣ ਜਾਣ ਜਾਂ ਅਧਿਆਪਕ, ਇਹ ਫੈਸਲਾ ਉਨ੍ਹਾਂ ਵਲੋਂ ਕੀਤਾ ਜਾਣਾ ਹੈ।ਸਿਖਿਆ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਜਿੰਨਾਂ ਯੂਨੀਅਨਾਂ ਨੇ ਧਰਨਾ ਲਗਾਉਣਾ ਹੈ ਉਹ ਛੁੱਟੀ ਵਾਲੇ ਦਿਨ ਜਾਂ ਸਕੂਲੀ ਸਮੇਂ ਤੋਂ ਬਾਅਦ ਧਰਨਾ ਲਗਾ ਲੈਣ।ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕ ਬੱਚਿਆਂ ਦੀ ਸਿਖਿਆ ਨਾਲ ਖਿਲਵਾੜ ਕਰਨਗੇ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਅੱਜ ਸਥਾਨਕ ਸਰਕਟ ਹਾਊਸ ਵਿਖੇ ਸਰਕਾਰੀ ਸਕੂਲ ਸਿਖਿਆ ਬਚਾਓ ਮੰਚ ਵੱਲੋਂ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਸਿਖਿਆ ਪ੍ਰੋਵਾਈਡਰਾਂ, ਈ.ਜੀ.ਐਸ, ਐਸ.ਟੀ.ਆਰ, ਏ.ਆਈ.ਈ ਅਤੇ ਆਈ.ਈ.ਵੀ ਅਧਿਆਪਕਾਂ ਨੁੂੰ ਪੱਕਿਆਂ ਕਰਨ ਦੀ ਮੰਗ ਕੀਤੀ ਗਈ।ਅਧਿਆਪਕਾਂ ਕੋਲੋਂ ਮੰਗ ਪੱਤਰ ਲੈਣ ਉਪਰੰਤ ਸੋਨੀ ਨੇ ਕਿਹਾ ਕਿ ਸਰਕਾਰ ਅਧਿਆਪਕਾਂ ਦੀ ਹਰ ਜਾਇਜ ਮੰਗ ਨੂੰ ਜਰੂਰ ਪੂਰਿਆਂ ਕਰੇਗੀ ਅਤੇ ਸਿਖਿਆ ਪ੍ਰੋਵਾਈਡਰਾਂ, ਈ.ਜੀ.ਐਸ, ਐਸ.ਟੀ.ਆਰ, ਈ.ਆਈ.ਈ ਅਤੇ ਆਈ.ਈ.ਵੀ ਅਧਿਆਪਕਾਂ ਨੂੰ ਪੱਕਿਆਂ ਕਰਨ ਤੇ ਸਰਕਾਰ ਵਿਚਾਰ ਕਰ ਰਹੀ ਹੈ।
    ਸੋਨੀ ਨੇ ਕਿਹਾ ਕਿ ਅਧਿਆਪਕਾਂ ਕੋਲੋਂ ਕੋਈ ਵੀ ਗੈਰ-ਵਿਦਿਅਕ ਕੰਮ ਨਹੀਂ ਲਿਆ ਜਾਵੇਗਾ ਜਿਸ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋਵੇ। ਸਿਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਓਵਰਏਜ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਨਵੀਂ ਭਰਤੀ ਵਿੱਚ ਇਨ੍ਹਾਂ ਅਧਿਆਪਕਾਂ ਨੂੰ ਪਹਿਲ ਦਿੱਤੀ ਜਾਵੇਗੀ।ਸੋਨੀ ਨੇ ਕਿਹਾ ਕਿ ਸਰਕਾਰ ਅਧਿਆਪਕਾਂ ਦੀਆਂ ਹਰ ਵਾਜਬ ਮੰਗਾਂ ਨੂੰ ਜਰੂਰ ਪੂਰਿਆਂ ਕਰੇਗੀ ਅਤੇ ਅਧਿਆਪਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਸਿਖਿਆ ਮੰਤਰੀ ਨੇ ਅਧਿਆਪਕਾਂ ਨੂੰ ਕਿਹਾ ਕਿ ਉਹ ਦਿਲ ਲਗਾ ਕੇ ਬੱਚਿਆਂ ਨੂੰ ਪੜ੍ਹਾਉਣ ਤਾਂ ਜੋ ਇਸ ਵਾਰ ਵਧੀਆ ਨਤੀਜੇ ਆਉਣ।ਉਨ੍ਹਾਂ ਕਿਹਾ ਕਿ ਜਿੰਨਾਂ ਸਕੂਲਾਂ ਦੇ ਨਤੀਜੇ ਮਾੜੇ ਆਉਣਗੇ ਉਨ੍ਹਾਂ ਅਧਿਆਪਕਾਂ `ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
     ਸਿਖਿਆ ਮੰਤਰੀ ਵੱਲੋਂ ਸਰਕਾਰੀ ਸਕੂਲ ਸਿਖਿਆ ਬਚਾਓ ਮੰਚ ਪੰਜਾਬ ਨੂੰ ਸੋਮਵਾਰ ਵਾਲੇ ਦਿਨ ਚੰਡੀਗੜ੍ਹ ਵਿਖੇ ਮਿਲਣ ਦਾ ਸਮਾਂ ਦਿੱਤਾ ਤਾਂ ਜੋ ਉਥੇ ਉਨ੍ਹਾਂ ਦੀਆਂ ਮੰਗਾਂ `ਤੇ ਗੌਰ ਕੀਤਾ ਜਾ ਸਕੇ ਅਤੇ ਜਾਇਜ ਮੰਗਾਂ ਨੂੰ ਪੂਰਿਆਂ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਸਰਕਾਰੀ ਸਕੂਲ ਸਿਖਿਆ ਬਚਾਓ ਮੰਚ ਦੇ ਸੁਖਜਿੰਦਰ ਸਿੰਘ ਸਠਿਆਲਾ, ਬਲਦੇਵ ਸਿੰਘ ਬੁੱਟਰ, ਸਤਿੰਦਰ ਸਿੰਘ ਕੰਗ, ਰਣਜੀਤ ਸਿੰਘ ਬਾਠ, ਹਰਜਿੰਦਰਪਾਲ ਸਿੰਘ ਪਨੂੰ, ਅਮਰਜੀਤ ਸਿੰਘ ਕੰਬੋਜ ਤੋਂ ਇਲਾਵਾ ਹੋਰ ਅਧਿਆਪਕ ਵੀ ਹਾਜ਼ਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply