ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ
ਅੰਤ੍ਰਿੰਗ ਕਮੇਟੀ ਮੈਂਬਰਾਂ ਦੀ 13 ਨਵੰਬਰ ਨੂੰ ਦੁਪਹਿਰ 1:00 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੋਣ ਸਬੰਧੀ ਹੋਣ ਵਾਲੇ ਸਾਲਾਨਾ ਜਨਰਲ ਇਜਲਾਸ ਦੀਆਂ ਸਾਰੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਅਤੇ ਚੋਣ ਇਜਲਾਸ ਸਬੰਧੀ ਪ੍ਰਬੰਧਕੀ ਨਿਰਦੇਸ਼ ਦਿੱਤੇ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਜਨਰਲ ਇਜਲਾਸ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਬੀਤੇ ਦਿਨੀਂ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ। ਇਸ ਇਕੱਤਰਤਾ `ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸੁਲੱਖਣ ਸਿੰਘ ਭੰਗਾਲੀ, ਮੀਤ ਮੈਨੇਜਰ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media