ਪਠਾਨਕੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਮਿਸ਼ਨ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਐਗਰੀਕਲਚਰਲ
ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਤਹਿਤ ਕੁਦਰਤੀ ਸੋਮਿਆਂ ਅਤੇ ਜੈਵਿਕ ਤਰੀਕਿਆਂ ਦੀ ਸੁਚੱਜੀ ਵਰਤੋਂ ਕਰਦਿਆਂ ਕਣਕ ਦੀ ਸਫਲ ਕਾਸ਼ਤ ਕਰਨ ਬਾਰੇ ਪਿੰਡ ਝਲੋਆ ਵਿੱਚ ਅਗਾਂਹਵਧੂ ਕਿਸਾਨ ਤਿਲਕ ਰਾਜ ਦੇ ਫਾਰਮ ਤੇ ਫਾਰਮ ਸਕੂਲ ਦੀ ਸ਼ੁਰੂਆਤ ਕਤਿੀ ਗਈ।ਇਸ ਮੌਕੇ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਅਮਿਤ ਕੌਲ ਜ਼ਿਲਾ ਪਸਾਰ ਮਾਹਿਰ ਕ੍ਰਿਸ਼ੀ ਵਿਗਿਆਨ ਕੇਂਦਰ, ਡਾ. ਮਨਪ੍ਰੀਤ ਕੌਰ ਖੇਤੀਬਾੜੀ ਵਿਕਾਸ ਅਫਸਰ, ਤਿਲਕ ਰਾਜ, ਗੌਰਵ ਕੁਮਾਰ, ਹਰਦੇਵ ਸਿੰਘ ਪਪਿਆਲ, ਵਿਨੋਦ ਕੁਮਾਰ ਸਮੇਤ ਹੋਰ ਕਿਸਾਨ ਹਾਜ਼ਰ ਸਨ।ਇਸ ਮੌਕੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚੋਂ ਹਟਾਏ ਬਗੈਰ ਹੈਪੀ ਸੀਡਰ ਨਾਲ ਕਣਕ ਦੀ ਬਿਜ਼ਾਈ ਕਰਨ ਦੀ ਤਕਨੀਕ ਦਾ ਪ੍ਰਦਰਸ਼ਨ ਕੀਤਾ ਗਿਆ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀ ਸਫਲ ਕਾਸਤ ਲਈ ਜ਼ਰੂਰੀ ਹੈ ਕਿ ਦੇਸੀ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਖੁਰਾਕ ਫਸਲਾਂ ਨੂੰ ਦੇਣ ਦੀ ਬਿਜਾਏ ,ਖੇਤਾ ਦੀ ਮਿੱਟੀ ਨੂੰ ਖੁਰਾਕ ਦੇਣੀ ਚਾਹੀਦੀ ਹੈ,ਜਿਸ ਤੋਂ ਫਸਲ ਦੇ ਪੌਦੇ ਖੁਰਾਕ ਲੈਣ।ਉਨਾ ਕਿਹਾ ਕਿ ਅੱਧੀ ਯੂਰੀਆ,ਸਾਰੀ ਡਾਇਆ ਅਤੇ ਪੋਟਾਸ਼ ਕਣਕ ਦੀ ਬਿਜਾਈ ਪਾ ਦੇਣੀ ਚਾਹੀਦੀ ਹੈ ਅਤੇ ਬਾਕੀ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਹਿਲੇ ਅਤੇ ਦੂਜੇ ਪਾਣੀ ਤੋਂ 7 ਦਿਨ ਪਹਿਲਾਂ ਜਾਂ 5 ਦਿਨ ਬਾਅਦ ਪਾ ਦਿਉ।ਉਨਾਂ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਿਜਾਏ, ਖੇਤਾਂ ਵਿੱਚ ਮਿਲਾ ਦੇਣੀ ਚਾਹੀਦੀ ਹੈ ਜਾਂ ਪਰਾਲੀ ਨੂੰ ਖੇਤਾਂ ਵਿੱਚੋਂ ਵਟਾਏ ਬਗੈਰ ਹੈਪੀ ਸੀਡਰ ਦੀ ਵਰਤੋਂ ਕਰਦਿਆਂ ਕਣਕ ਦੀ ਕਾਸ਼ਤ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਜੇਕਰ ਹੈਪੀ ਸੀਡਰ ਨਾਲ ਕਣਕ ਦੀ ਕਾਸ਼ਤ ਕਰਨੀ ਹੈ ਤਾਂ 33 ਕਿਲੋ ਯੂਰੀਆ ਬਿਜਾਈ ਤੋਂ ਪਹਿਲਾਂ ਅਤੇ ਬਾਕੀ 55 ਕਿਲੋ ਯੂਰੀਆ ਪਹਿਲੇ ਪਾਣੀ ਤੋਂ ਪਹਿਲਾਂ ਛੱਟੇ ਨਾਲ ਪਾ ਦੇਣੀ ਚਾਹੀਦੀ ਹੈ।ਉਨਾਂ ਕਿਹਾ ਕਿ ਜੇਕਰ 55 ਕਿਲੋ ਡਾਇਆ ਪਰਤੀ ਏਕੜ ਪਾਈ ਗਈ ਹੈ ਤਾਂ ਪ੍ਰਤੀ ਏਕੜ 20 ਕਿਲੋ ਯੂਰੀਆ ਪ੍ਰਤੀ ਏਕੜ ਘਟਾ ਦੇਣੀ ਚਾਹੀਦੀ ਹੈ।ਇਸ ਦੀਆਂ ਦੋ ਬਰਾਬਰ ਕਿਸ਼ਤਾਂ ਪਹਿਲੇ ਪਾਣੀ ਅਤੇ ਦੂਜੇ ਪਾਣੀ ਤੋਂ ਪਹਿਲਾਂ ਛੱਟੇ ਨਾਲ ਪਾ ਦਿਉ।
ਡਾ. ਅਮਿਤ ਕੌਲ ਨੇ ਕਿਹਾ ਕਿ ਨਵੀਨਤਮ ਖੇਤੀ ਮਸ਼ੀਨਰੀ ਜਿਵੇਂ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨ ਜਿਥੇ ਨਦੀਨਨਾਸ਼ਕ ਦੀ ਵਰਤੋਂ ਘੱਟ ਹੁੰਦੀ ਹੈ ਉਥੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਮਦਦ ਮਿਲਦੀ ਹੈ।ਉਨਾਂ ਕਿਹਾ ਕਿ ਖੇਤੀ ਮਸ਼ੀਨਰੀ ਮਹਿੰਗੀ ਹੋਣ ਕਾਰਨ ਸਮੂਹ ਬਣਾ ਕੇ ਖੇਤੀ ਮਸ਼ੀਨਰੀ ਖ੍ਰੀਦਣੀ ਚਾਹੀਦੀ ਹੈ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਤੋਂ ਸ਼ੁੱਧ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।ਡਾ. ਮਨਦੀਪ ਕੌਰ ਨੇ ਕਿਹਾ ਕਿ ਪ੍ਰਦੂਸ਼ਣ ਦੀ ਵਧ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਕਣਕ ਦੀ ਪੈਦਾਵਾਰ ਵਧਾਉਣ ਦੇ ਨਾਲ-ਨਾਲ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕੀਤਾ ਜਾ ਸਕੇ।ਉਨਾਂ ਕਿਹਾ ਕਿ ਮਿਸ਼ਨ ਤੰਦਰੁਸਤ ਮਿਸ਼ਨ ਨੂੰ ਕਾਮਯਾਬ ਬਨਾਉਣ ਲਈ ਫਸਲਾਂ ਵਿੱਚ ਸੰਤੁਲਿਤ ਖਾਦਾਂ ਦੀ ਵਰਤੋਂ ਦੇ ਨਾਲ ਨਾਲ ਕੀਟਨਾਸ਼ਕਾਂ ਦੀ ਜ਼ਰੂਰਤ ਅਨੁਸਾਰ ਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ।ਅਗਾਂਹਵਧੂ ਕਿਸਾਨ ਗੌਰਵ ਕੁਮਾਰ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media