Friday, March 20, 2026

ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਲਿਆਂਦਾ ਜਾਵੇਗਾ – ਸੋਨੀ

ਅੰਮ੍ਰਿਤਸਰ 11 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦ ਵਿਚ ਜਗਤ ਜਯੋਤੀ ਸਕੂਲ PPN1111201808ਰਾਣੀ ਕਾ ਬਾਗ ਵਿਖੇ ਸਲਾਨਾ ਸਭਿਆਚਰਕ ਪ੍ਰੋਗਰਾਮ ਕਰਵਾਇਆ ਗਿਆ।ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋ ਓਮ ਪ੍ਰਕਾਸ਼ ਸੋਨੀ ਸਿਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਸ਼ਾਮਲ ਹੋਏ ਪੰਡਿਤ ਨਹਿਰੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ।
        ਸਮਾਗਮ ਨੂੰ ਸੰਬੋਧਨ ਕਰਦਿਆਂ ਸੋਨੀ ਨੇ ਕਿਹਾ ਕਿ ਦੇਸ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਯੋਗਦਾਨ ਪਾਇਆ ਅਤੇ ਦੇਸ ਨੂੰ ਮੁੜ ਆਪਣੇ ਪੈਰਾਂ ਤੇ ਖੜਾ ਕੀਤਾ।  ਸ਼੍ਰੀ ਸੋਨੀ ਨੇ ਕਿਹਾ ਕਿ ਸਾਨੂੰ ਆਪਣੀ ਨਵੀ ਪੀੜੀ ਨੂੰ ਨੂੰ ਦੇਸ ਭਗਤਾਂ ਦੀਆ ਕੁਰਬਾਨੀਆਂ ਬਾਰੇ ਦੱਸਣਾ ਚਾਹੀਦਾ ਹੈ ਤਾਂ ਹੀ ਸਿੱਖਿਆ ਦਾ ਫਾਇਦਾ ਹੈ।ਸੋਨੀ ਨੇ ਕਿਹਾ ਕਿ ਪੰਡਿਤ ਨਹਿਰੂ ਨੇ ਦੇਸ਼ ਨੂੰ ਇਕ ਨਵੀ ਰਾਹ ਅਤੇ ਸੇਧ ਦਿਖਾਈ ਹੈ, ਸਾਨੂੰ ਉਨਾਂ੍ਹ ਵਲੋ ਦਰਸਾਏ ਗਏ ਰਸਤੇ ਤੇ ਚੱਲਣਾ ਚਾਹੀਦਾ ਹੈ।
        ਸਿਖਿਆ ਮੰਤਰੀ ਨੇ ਸਿਖਿਆ ਬਾਰੇ ਬੋਲਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਵੀ ਸਿਖਿਆ ਵਜੋ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਲਿਆਂਦਾ ਜਾਵੇਗਾ।ਉਨਾਂ੍ਹ ਕਿਹਾ ਕਿ ਸਰਕਾਰ ਸਿੱਖਿਆ ਪ੍ਰਤੀ ਬਹੁਤ ਗੰਭੀਰ ਹੈ ਅਤੇ ਸਰਕਾਰ ਵਲੋ ਸਿੱਖਿਆ ਦੇ ਖੇਤਰ ਵਿਚ 1 ਹਜਾਰ ਕਰੋੜ ਰੁਪਏ ਖਰਚ ਕਰ ਰਹੀ ਹੈ।ਸਿਖਿਆ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਵੀ ਆਦਰਸ਼ ਅਧਿਆਪਕ ਬਣਨ ਦੀ ਲੋੜ ਹੈ, ਕਿਉਂਕਿ ਦੇਸ ਦਾ ਭਵਿੱਖ ਅਧਿਆਪਕਾਂ ਦੇ ਹੱਥ ਵਿਚ ਹੁੰਦਾ ਹੈ।ਸੋਨੀ ਨੇ ਦੱਸਿਆ ਕਿ ਸਰਕਾਰ ਵਲੋ ਬਾਰਡਰ ਏਰੀਏ ਵਿਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਉਨਾਂ੍ਹ ਨੂੰ ਪੂਰੀ ਆਸ ਹੈ ਕਿ ਇਸ ਵਾਰ ਨਤੀਜੇ ਵਧੀਆ ਆਉਣਗੇ।ਉਨਾਂ੍ਹ ਦੱਸਿਆ ਕਿ ਹਰੇਕ ਸਰਕਾਰੀ ਸਕੂਲ ਨੂੰ ਕੰਪਿਊਟਰਾਂ ਨਾਲ ਜੋੜਿਆ ਜਾਵੇਗਾ ਅਤੇ ਸਰਕਾਰੀ ਸਕੂਲਾਂ ਵਿਚ ਸਮਾਟ ਕਲਾਸ ਰੂਮ ਬਣਾਏ ਜਾ ਰਹੇ ਹਨ।
ਸੋਨੀ ਨੇ ਕਿਹਾ ਕਿ ਸਰਕਾਰ ਵਲੋ ਤੰਦਰੁਸਤ ਪੰਜਾਬ ਮਿਸ਼ਨ ਦਾ ਉਦੇਸ਼ ਬੱਚਿਆਂ ਦੀ ਸਿਹਤ ਵਿਚ ਸੁਧਾਰ ਕਰਨਾ ਹੈ।ਉਨਾਂ੍ਹ ਕਿਹਾ ਜੇਕਰ ਬੱਚਿਆਂ ਦੀ ਸਿਹਤ ਠੀਕ ਹੋਵੇਗੀ ਤਾਂ ਹੀ ਉਹ ਚੰਗੀ ਸਿੱਖਿਆ ਪ੍ਰਾਪਤ ਕਰ ਸਕਣਗੇ।ਸੋਨੀ ਨੇ ਵਾਤਾਵਰਣ ਬਾਰੇ ਕਿਹਾ ਕਿ ਸਾਡਾ ਸਭ ਦਾ ਫਰਜ ਬਣਾ ਹੈ ਕਿ ਅਸੀ ਵਾਤਾਵਰਣ ਨੂੰ ਬਚਾਈਏ। ਉਨਾਂ੍ਹ ਕਿਹਾ ਕਿ ਇਸ ਵਾਰ ਸਾਡੇ ਕਿਸਾਨ ਭਰਾਵਾਂ ਵਲੋ ਪਰਾਲੀ ਨੂੰ ਬਹੁਤ ਘੱਟ ਅੱਗ ਲਗਾਈ ਗਈ ਹੈ, ਜਿਸ ਨਾਲ ਇਸ ਵਾਰ ਹਵਾ ਦੇ ਇੰਡੈਕਸ ਵਿਚ ਬਹੁਤ ਸੁਧਾਰ ਹੋਇਆ ਹੈ।ਸਕੂਲੀ ਬੱਚਿਆਂ ਵਲੋ ਸਭਿਆਚਰਕ ਪੋ੍ਰਗਰਾਮ ਵੀ ਪੇਸ਼ ਕੀਤਾ ਗਿਆ।ਸੋਨੀ ਵਲੋ ਬੱਚਿਆਂ ਨੂੰ ਇਨਾਮ ਦਿੱਤੇ ਗਏ ਅਤੇ ਸਕੂਲ ਕਮੇਟੀ ਵਲੋ ਯਾਦਗਾਰੀ ਚਿੰਨ ਦੇ ਕੇ ਸੋਨੀ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਵਿਕਾਸ ਸੋਨੀ ਕੋਸਲਰ, ਬਲਦੇਵ ਸਚਦੇਵਾ ਵਾਈਸ ਪ੍ਰਧਾਨ ਪੰਜਾਬ ਸਕੂਲ ਸਿੱਖਿਆ ਬੋਰਡ, ਸਕੂਲ ਦੇ ਡਾਇਰੈਕਟਰ ਮੁਕੇਸ਼ ਪੁਰੀ, ਪ੍ਰੋ. ਐਚ.ਐਸ ਵਾਲੀਆ, ਹੇਮੰਤ ਪੁਰੀ, ਅਸੋਕ ਧਵਨ, ਰਾਜ਼ੇਸ ਪ੍ਰਭਾਕਰ, ਮੈਡਮ ਰਮਾ ਪੁਰੀ ਤੋ ਇਲਾਵਾ ਸਕੂਲੀ ਬੱਚੇ ਅਤੇ ਉਨਾਂ੍ਹ ਦੇ ਮਾਤਾ-ਪਿਤਾ ਵੀ ਹਾਜਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply