ਦਿੱਲੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਨੇ ਗਹਿਰੇ ਦੁੱਖ ਦੇ ਨਾਲ ਕੇਂਦਰੀ ਰਸਾਇਣ ਅਤੇ ਖਾਦ ਤੇ ਸੰਸਦੀ ਮਾਮਲੇ ਮੰਤਰੀ ਸ਼੍ਰੀ ਅਨੰਤ ਕੁਮਾਰ
ਦੇ ਅੱਜ ਬੰਗਲੂਰੂ ਵਿੱਚ ਹੋਏ ਅਕਾਲ ਚਲਾਣੇ ਦਾ ਐਲਾਨ ਕੀਤਾ ਹੈ।ਜਾਰੀ ਬਿਆਨ ਅਨੁਸਾਰ ਕੇਂਦਰ ਸਰਕਾਰ ਨੇ ਵਿਛੜੇ ਨੇਤਾ ਦੇ ਸਨਮਾਨ ਵਿੱਚ ਦਿੱਲੀ ਅਤੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਰਾਜਧਾਨੀਆਂ ਵਿੱਚ ਅੱਜ ਰਾਸ਼ਟਰੀ ਝੰਡਾ ਅੱਧਾ ਝੁਕਿਆ ਰੱਖਣ ਦਾ ਫੈਸਲਾ ਕੀਤਾ ਹੈ।ਸ਼੍ਰੀ ਅਨੰਤ ਕੁਮਾਰ ਦੇ ਅੰਤਿਮ ਸੰਸਕਾਰ ਵਾਲੇ ਸਥਾਨ ‘ਤੇ ਵੀ ਕੱਲ੍ਹ ਝੰਡਾ ਅੱਧਾ ਝੁਕਿਆ ਰਹੇਗਾ।ਵਿੱਛੜੇ ਨੇਤਾ ਦਾ ਅੰਤਮ ਸੰਸਕਾਰ ਪੂਰੇ ਰਾਸ਼ਟਰੀ ਸਨਮਾਨ ਨਾਲ ਕੀਤਾ ਜਾਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ
ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …
Punjab Post Daily Online Newspaper & Print Media