ਦਿੱਲੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਇਸਪਾਤ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਕੇਂਦਰੀ ਰਸਾਇਣ ਤੇ ਖਾਦ ਅਤੇ ਸੰਸਦੀ ਮਾਮਲੇ ਮੰਤਰੀ ਸ਼੍ਰੀ
ਅਨੰਤ ਕੁਮਾਰ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ।ਇੱਕ ਬਿਆਨ ਵਿੱਚ ਇਸਪਾਤ ਮੰਤਰੀ ਨੇ ਕਿਹਾ ਕਿ ਸ਼੍ਰੀ ਅਨੰਤ ਕੁਮਾਰ ਚੰਗੀ ਸੋਚ ਅਤੇ ਭਾਵਨਾਵਾਂ ਵਾਲੇ ਵਿਅਕਤੀ ਸਨ ਅਤੇ ਦਾਇਆਭਾਵ ਤੇ ਸੇਵਾ ਦੇ ਪ੍ਰਤੀਕ ਸਨ ।ਚੌਧਰੀ ਬੀਰੇਂਦਰ ਸਿੰਘ ਨੇ ਸ਼੍ਰੀ ਕੁਮਾਰ ਦੀਆਂ ਸੰਗਠਨ ਸਮਰੱਥਾਵਾਂ ਅਤੇ ਉਨ੍ਹਾਂ ਦੀ ਅਗਵਾਈ ਦੇ ਗੁਣਾਂ ਨੂੰ ਯਾਦ ਕਰਦਿਆਂ ਕਿਹਾ ਕਿ ਇੱਕ ਅਨੁਭਵੀ ਪਾਰਲੀਮੈਂਟੇਰੀਅਨ ਵਜੋਂ ਉਨ੍ਹਾਂ ਨੇ ਹਮੇਸ਼ਾ ਇੱਕ ਅਮਿੱਟ ਛਾਪ ਛੱਡੀ ਹੈ।ਇਸਪਾਤ ਮੰਤਰੀ ਨੇ ਕਿਹਾ ਕਿ ਉਹ ਦੁਖ ਦੀ ਇਸ ਘੜੀ ਵਿੱਚ ਦੁੱਖੀ ਪਰਿਵਾਰ ਨਾਲ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਵਿੱਚ ਸ਼ਾਮਲ ਹਨ।ਸ਼੍ਰੀ ਅਨੰਤ ਕੁਮਾਰ ਅੱਜ ਤੜਕੇ ਬੰਗਲੂਰੂ ਵਿੱਚ ਚਲਾਣਾ ਕਰ ਗਏ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media