Friday, October 2, 2026

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਹੁੱਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, SGPC Logoਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਸਬੰਧੀ ਜਨਰਲ ਇਜਲਾਸ ਅੱਜ 13 ਨਵੰਬਰ 2018 ਨੂੰ ਹੋਵੇਗਾ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ ਦੁਪਹਿਰ 1:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਹੋਣ ਵਾਲੇ ਜਨਰਲ ਇਜਲਾਜ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ 170 ਮੈਂਬਰ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਅਤੇ 15 ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ।ਇਸ ਤੋਂ ਇਲਾਵਾ 6 ਸਿੰਘ ਸਾਹਿਬਾਨ ਵੀ ਬਤੌਰ ਮੈਂਬਰ ਸ਼ਾਮਲ ਹੁੰਦੇ ਹਨ। ਇਹ ਵੀ ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ 9 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ, ਜਦਕਿ 2 ਮੈਂਬਰ ਸੁੱਚਾ ਸਿੰਘ ਲੰਗਾਹ ਤੇ ਸ਼ਰਨਜੀਤ ਸਿੰਘ ਅਸਤੀਫ਼ਾ ਦੇ ਚੁੱਕੇ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply