ਧੂਰੀ, 12 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਬੁਗਰਾ ਵਿਖੇ ਮਾਤਾ ਅਜਮੇਰ ਕੌਰ ਕੰਨਿਆ ਬਚਾਓ ਸੋਸਾਇਟੀ (ਰਜਿ.) ਬੁਗਰਾ ਵੱਲੋਂ
ਭਗਵੰਤ ਮਾਨ ਐਮ.ਪੀ ਸੰਗਰੂਰ ਅਤੇ ਡਾ. ਸੰਦੀਪ ਗਰਗ ਐਸ.ਐਸ.ਪੀ ਸੰਗਰੂਰ ਦੀ ਪ੍ਰਧਾਨਗੀ ਹੇਠ ਨਵ-ਜਨਮੀਆਂ ਬੱਚੀਆਂ ਦੀ ਛੇਵੀਂ ਲੋਹੜੀ 14 ਨਵੰਬਰ ਨੂੰ ਮਨਾਈ ਜਾਵੇਗੀ।ਸੰਸਥਾ ਦੇ ਮੁੱਖ ਸੇਵਾਦਾਰ ਨਿੱਕਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਸਿਮਰਤ ਕੌਰ ਖੰਗੂੜਾ ਅਤੇ ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਉਹਨਾਂ ਦੱਸਿਆ ਕਿ ਨਵ-ਜਨਮੀਆਂ ਧੀਂਆਂ ਦੀ ਲੋਹੜੀ ਨੂੰ ਮੁੱਖ ਰੱਖਦਿਆਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media